ਟ੍ਰਿਬਿਊਨ ਨਿਊਜ਼ ਸਰਵਿਸ
ਬਠਿੰਡਾ, 8 ਫਰਵਰੀ
ਮੰਦਿਰ ਮੁਕਤੀ ਮੋਰਚਾ ਦੇ ਕਾਰਕੁਨਾਂ ਨੇ ਅੱਜ ਇਥੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਮੁਜ਼ਾਹਰਾਕਾਰੀ ਸਰਕਾਰ ਤੋਂ ਸਾਰਾ ਕਰਜ਼ਾ ਮੁਆਫ਼ ਕੀਤੇ ਜਾਣ ਦੀ ਮੰਗ ਕਰ ਰਹੇ ਸਨ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਰਜ਼ਾ ਮੁਆਫ਼ੀ ਦਾ ਲਾਰਾ ਲਾ ਕੇ ਸੱਤਾ ਵਿੱਚ ਆਈ ਹੈ ਤੇ ਹੁਣ ਆਪਣੇ ਵਾਅਦੇ ਤੋਂ ਭੱਜ ਰਹੀ ਹੈ।