ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਦਾਕਾਰਾ ਤਾਨੀਆ ਦੇ ਪਿਤਾ ’ਤੇ ਗੋਲੀਆਂ ਚਲਾਈਆਂ; ਹਾਲਤ ਨਾਜ਼ੁਕ

ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ
Advertisement

ਹਰਦੀਪ ਸਿੰਘ

ਧਰਮਕੋਟ/ਕੋਟ ਈਸੇ ਖਾਂ 4 ਜੁਲਾਈ

Advertisement

ਕੋਟ ਈਸੇ ਖਾਂ ਦੇ ਨਾਮੀ ਡਾਕਟਰ ਅਤੇ ਹਰਬੰਸ ਨਰਸਿੰਗ ਹੋਮ ਦੇ ਮਾਲਕ ਅਨਿਲਜੀਤ ਕੰਬੋਜ ਉੱਪਰ ਅੱਜ ਦੁਪਹਿਰ ਵੇਲੇ ਦੋ ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ। ਹਮਲੇ ਸਮੇਂ ਉਹ ਕੋਟ ਈਸੇ ਖਾਂ ਦੇ ਮੁੱਖ ਚੌਕ ਵਿੱਚ ਸਥਿਤ ਆਪਣੇ ਕਲੀਨਿਕ ਵਿੱਚ ਬੈਠੇ ਮਰੀਜ਼ ਦੇਖ ਰਹੇ ਸਨ।

ਜਾਣਕਾਰੀ ਮੁਤਾਬਕ ਡਾਕਟਰ ਕੰਬੋਜ ਨੂੰ ਸਾਲ 2023 ਵਿੱਚ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਧਮਕੀਆਂ ਮਿਲੀਆਂ ਸਨ ਅਤੇ ਪੁਲੀਸ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਈ ਗਈ ਸੀ ਜੋ ਕੁਝ ਸਮਾਂ ਪਹਿਲਾਂ ਵਾਪਸ ਲੈ ਲਈ ਗਈ ਸੀ। ਡਾਕਟਰ ਕੰਬੋਜ ਦੀ ਬੇਟੀ ਤਾਨੀਆ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਹੈ। ਸੂਚਨਾ ਮੁਤਾਬਕ ਉਨ੍ਹਾਂ ਦੇ ਢਿੱਡ ਵਿੱਚ ਦੋ ਗੋਲੀਆਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿੱਚ ਪਹਿਲਾਂ ਉਨ੍ਹਾਂ ਨੂੰ ਧਰਮਕੋਟ ਰੋਡ ਉੱਤੇ ਸਥਿਤ ਉਨ੍ਹਾਂ ਦੇ ਆਪਣੇ ਹਸਪਤਾਲ ਲਿਜਾਇਆ ਗਿਆ, ਬਾਅਦ ਵਿੱਚ ਐਂਬੂਲੈਂਸ ਰਾਹੀਂ ਮੋਗਾ ਦੇ ਮੈਡੀਸਿਟੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜ਼ਿਲ੍ਹਾ ਪੁਲੀਸ ਕਪਤਾਨ ਅਜੇ ਗਾਂਧੀ ਘਟਨਾ ਸਥਾਨ ਉੱਤੇ ਪੁੱਜੇ ਅਤੇ ਸਾਰੇ ਮਾਮਲੇ ਦੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ। ਉਪ ਪੁਲੀਸ ਕਪਤਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤਿਆਂ ਵਿਰੁੱਧ ਥਾਣਾ ਕੋਟ ਈਸੇ ਖਾਂ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ ਡਾਕਟਰ ਨੂੰ ਗੈਂਗਸਟਰਾਂ ਵੱਲੋਂ ਫਿਰੌਤੀ ਲਈ ਧਮਕੀਆਂ ਜ਼ਰੂਰ ਦਿੱਤੀਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਪੁਲੀਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਲੇਕਿਨ ਹੁਣ ਹਾਲਾਤ ਦੇ ਮੱਦੇਨਜ਼ਰ ਸੁਰੱਖਿਆ ਵਾਪਸ ਲਈ ਜਾ ਚੁੱਕੀ ਸੀ।

Advertisement