ਪਰਾਲੀ ਸਾੜਨ ਦੇ ਮਾਮਲੇ ’ਚ ਪ੍ਰਸ਼ਾਸਨ ਚੌਕਸ
ਸੈਟੇਲਾਈਟ ਮੌਨੀਟਰਿੰਗ ਰਾਹੀਂ ਨੇੜਲੇ ਪਿੰਡ ਅਜ਼ੀਮਾਬਾਦ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਵੱਲੋਂ ਤੁਰੰਤ ਸਬੰਧਤ ਕਿਸਾਨ ਵਿਰੁੱਧ ਮੁੱਢਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੋਡਲ ਅਤੇ...
ਸੈਟੇਲਾਈਟ ਮੌਨੀਟਰਿੰਗ ਰਾਹੀਂ ਨੇੜਲੇ ਪਿੰਡ ਅਜ਼ੀਮਾਬਾਦ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਵੱਲੋਂ ਤੁਰੰਤ ਸਬੰਧਤ ਕਿਸਾਨ ਵਿਰੁੱਧ ਮੁੱਢਲੀ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨੋਡਲ ਅਤੇ ਫੀਲਡ ਅਧਿਕਾਰੀਆਂ ਨੂੰ ਫੀਲਡ ਰਿਪੋਰਟ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਫੀਲਡ ਰਿਪੋਰਟ ਮਿਲਣ ਉਪਰੰਤ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਵੱਲੋਂ ਮੌਕੇ ’ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸ ਡੀ ਐੱਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕਰਦਿਆਂ ਪਰਾਲੀ ਸਾੜਨ ਵਾਲੇ ਕਿਸਾਨ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀ, ਕੇਸ ਦਰਜ ਕਰਨ ਅਤੇ ਹਦਾਇਤਾਂ ਅਨੁਸਾਰ ਜੁਰਮਾਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਸੈਟੇਲਾਈਟ ਮੌਨੀਟਰਿੰਗ ਸਿਸਟਮ ’ਤੇ ਅੱਗ ਲਗਾਉਣ ਦੀਆਂ ਤਿੰਨ ਘਟਨਾਵਾਂ ਦਰਜ ਹੋਈਆਂ ਹਨ, ਜਿਸ ਮਗਰੋਂ ਕੌਮੀ ਗਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਵੱਲੋਂ ਪਰਾਲੀ ਜਾਂ ਖੇਤੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ।