ਓਪਨ ਸਕੂਲ ਦੀਆਂ ਪ੍ਰੀਖਿਆਵਾਂ ਲਈ ਦਾਖਲਾ ਪ੍ਰਕਿਰਿਆ ਸ਼ੁਰੂ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਫੇਲ੍ਹ ਹੋਏ ਵਿਦਿਆਰਥੀਆਂ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀ ਜੁਲਾਈ/ਅਗਸਤ 2026 ਦੀਆਂ ਪ੍ਰੀਖਿਆਵਾਂ (ਬਲਾਕ-2) ਲਈ 12 ਜੂਨ ਤੱਕ ਆਨਲਾਈਨ ਦਾਖ਼ਲਾ ਲੈ ਸਕਦੇ ਹਨ। ਬੋਰਡ...
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਫੇਲ੍ਹ ਹੋਏ ਵਿਦਿਆਰਥੀਆਂ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਵਿਦਿਆਰਥੀ ਜੁਲਾਈ/ਅਗਸਤ 2026 ਦੀਆਂ ਪ੍ਰੀਖਿਆਵਾਂ (ਬਲਾਕ-2) ਲਈ 12 ਜੂਨ ਤੱਕ ਆਨਲਾਈਨ ਦਾਖ਼ਲਾ ਲੈ ਸਕਦੇ ਹਨ।
ਬੋਰਡ ਦੇ ਤਰਜਮਾਨ ਅਨੁਸਾਰ ਵਿਦਿਆਰਥੀ ਆਪਣੀ ਸਹੂਲਤ ਮੁਤਾਬਕ ਐਕਰੀਡੇਟਿਡ ਸਕੂਲਾਂ ਰਾਹੀਂ ਬੋਰਡ ਦੇ ਖੇਤਰੀ ਦਫ਼ਤਰਾਂ ਦੀ ਸਹਾਇਤਾ ਲੈ ਸਕਦੇ ਹਨ। ਇਸ ਤੋਂ ਇਲਾਵਾ ਪ੍ਰੀਖਿਆਰਥੀ ਸਿੱਧੇ ਤੌਰ ’ਤੇ ਬੋਰਡ ਦੀ ਵੈੱਬਸਾਈਟ ਰਾਹੀਂ ਔਨਲਾਈਨ ਪ੍ਰਕਿਰਿਆ ਦੀ ਵਰਤੋਂ ਕਰ ਕੇ ਦਾਖਲਾ ਫਾਰਮ ਅਤੇ ਫੀਸਾਂ ਭਰ ਸਕਦੇ ਹਨ। ਪੰਜਾਬ ਓਪਨ ਸਕੂਲ ਦੇ ਮੈਟ੍ਰਿਕੂਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਬੋਰਡ ਵੱਲੋਂ ਨਿਰਧਾਰਿਤ ਦਾਖਲਾ ਅਤੇ ਪ੍ਰੀਖਿਆ ਫ਼ੀਸ ਤੋਂ ਇਲਾਵਾ ਕੋਈ ਵਾਧੂ ਫ਼ੀਸ ਨਹੀਂ ਲਈ ਜਾਵੇਗੀ। ਇਸ ਸਬੰਧੀ ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈੱਬਸਾਈਟ ’ਤੇ ਮੁਹੱਈਆ ਕਰਵਾ ਦਿੱਤਾ ਗਿਆ ਹੈ।
Advertisement
Advertisement
Advertisement
×

