ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਨਵੰਬਰ
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਰਤ ਵਿੱਚ ਸ਼ਰਨ ਲੈਣ ਵਾਲੇ ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਸੀਏਏ ਦੇ ਲਾਗੂ ਹੋਣ ਦੀ ਉਡੀਕ ਕੀਤੇ ਬਿਨਾਂ ਭਾਰਤੀ ਨਾਗਰਿਕਤਾ ਮਿਲੇਗੀ। ਉਨ੍ਹਾਂ ਸਮਾਜ ਸੇਵੀ ਅਤੇ ਕਾਰੋਬਾਰੀ ਹਰਜਿੰਦਰ ਸਿੰਘ ਕੁਕਰੇਜਾ ਨਾਲ ਮੁਲਾਕਾਤ ਦੌਰਾਨ ਇਹ ਭਰੋਸਾ ਦਿੱਤਾ ਕਿ ਕਮਿਸ਼ਨ ਕਿਸੇ ਵੀ ਭਾਰਤੀ ਦੇ ਮਨ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਨਹੀਂ ਹੋਣ ਦੇਵੇਗਾ। ਲਾਲਪੁਰਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੂੰ ਸ਼ਿਲੌਂਗ ਤੋਂ ਗਰੀਬ ਸਿੱਖਾਂ ਨੂੰ ਹਟਾਉਣ ਖ਼ਿਲਾਫ਼ ਵੀ ਲਿਖਿਆ ਹੈ, ਜਿੱਥੇ ਉਹ ਦੋ ਸਦੀਆਂ ਤੋਂ ਰਹਿ ਰਹੇ ਹਨ। ਦਿੱਲੀ ਦੇ ਲੋਧੀ ਰੋਡ ਸਥਿਤ ਐੱਨਸੀਐੱਮ ਦਫ਼ਤਰ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਸਮੇਂ ਕੁਕਰੇਜਾ ਦੀ ਪਤਨੀ ਹਰਕੀਰਤ ਕੌਰ ਕੁਕਰੇਜਾ ਵੀ ਹਾਜ਼ਰ ਸੀ।