DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਵੇਂ ਅਕਾਲੀ ਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਕਾਂਗਰਸ ਨੂੰ ਛੱਡ ਕੇ ਕਿਸੇ ਵੀ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ: ਗਿ.ਹਰਪ੍ਰੀਤ ਸਿੰਘ
  • fb
  • twitter
  • whatsapp
  • whatsapp
featured-img featured-img
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਗਿਆਨੀ ਹਰਪ੍ਰੀਤ ਸਿੰਘ, ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੁੱਚਾ ਸਿੰਘ ਛੋਟੇਪੁਰ ਅਤੇ ਹੋਰ। ਫੋਟੋ: ਚਾਨਾ
Advertisement

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਪਾਰਟੀ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁੱਚਾ ਸਿੰਘ ਛੋਟੇਪੁਰ ਸਮੇਤ ਵੱਡੀ ਗਿਣਤੀ ਸਾਥੀਆਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪਾਰਟੀ ਵਰਕਰਾਂ ਨੇ ਉਨ੍ਹਾਂ ਦੇ ਸਿਰੋਪਾਓ ਤੇ ਹਾਰ ਪਾਂ ਕੇ ਉਨ੍ਹਾਂ ਦਾ ਸਨਮਾਨ ਕੀਤਾ।

Advertisement

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਅਤੇ ਉਹ ਪਰਮਾਤਮਾ ਦਾ ਸ਼ੁਕਰਗੁਜ਼ਾਰ ਕਰਨ ਲਈ ਤਖ਼ਤ ਸਾਹਿਬ ਨਤਮਸਤਕ ਹੋਏ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ ਅਤੇ ਕੇਂਦਰ ਵੱਲੋਂ ਸੜਕਾਂ ਬਣਾਉਣ ਲਈ ਦਿੱਤਾ ਗਿਆ 800 ਕਰੋੜ ਰੁਪਿਆ ਵਾਪਿਸ ਹੋਣਾ ਪੰਜਾਬ ਸਰਕਾਰ ਦੀ ਨਲਾਇਕੀ ਹੈ।

ਭਾਜਪਾ ਨਾਲ ਚੋਣ ਸਮਝੌਤਾ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਂਗਰਸ ਨੂੰ ਛੱਡ ਕੇ ਹਰ ਉਸ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ ਜਿਹੜੀ ਪਾਰਟੀ ਪੰਜਾਬ ਤੇ ਪੰਜਾਬੀਅਤ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਉਨ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਪਾਰਟੀ ਲਈ ਪੰਜਾਬ ਦੇ ਮੁੱਦੇ ਅਹਿਮ ਹਨ ਤੇ ਸੱਤਾ ਤੇ ਕਾਬਜ਼ ਹੋਣਾ ਜ਼ਰੂਰੀ ਨਹੀਂ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਲਦ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਇਆ ਜਾਵੇਗਾ ਤੇ ਸਰਬ ਸੰਮਤੀ ਨਾਲ ਸਾਰੇ ਫੈਸਲੇ ਲਏ ਜਾਣਗੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਲੈਣ ਤੋਂ ਬਾਅਦ ਪੂਰੇ ਪਾਰਦਰਸ਼ੀ ਢੰਗ ਨਾਲ ਇਸ ਪ੍ਰਬੰਧ ਨੂੰ ਚਲਾਇਆ ਜਾਵੇਗਾ। ਜਥੇਦਾਰਾਂ ਦੀ ਨਿਯੁਕਤੀ ਤੇ ਬਰਖ਼ਾਸਤਗੀ ਬਾਰੇ ਨਿਯਮਾਂ ਸੰਬੰਧੀ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣ ਤੋਂ ਬਾਅਦ ਇਹ ਸਾਰੇ ਨਿਯਮ ਬਣਾਏ ਜਾਣਗੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਰੁਤਬਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੋਂ ਵੀ ਵੱਡਾ ਕੀਤਾ ਜਾਵੇਗਾ।

ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਧੜੇ ਨਾਲ ਜੁੜੇ ਹੋਏ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਹੁਣ ਵੱਖ-ਵੱਖ ਚੁੱਲੇ ਸਮੇਟਣ ਦਾ ਸਮਾਂ ਹੈ ਤੇ ਪੰਥ ਵੱਲੋਂ ਪ੍ਰਵਾਣਿਤ ਆਗੂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ।

Advertisement
×