ਦਿਲਬਾਗ ਸਿੰਘ ਗਿੱਲ
ਅਟਾਰੀ, 17 ਜੂਨ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਰਧਾ ਨਾਲ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਸ਼ੁੱਕਰਵਾਰ ਨੂੰ 144 ਮੈਂਬਰੀ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਜਥੇ ਵਿੱਚ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਅਤੇ ਸੁਖਮਨੀ ਸਾਹਿਬ ਸੁਸਾਇਟੀ ਡੱਬਵਾਲੀ ਦੇ ਸ਼ਰਧਾਲੂ ਵੀ ਸ਼ਾਮਲ ਸਨ। ਜਥੇ ਦੇ ਆਗੂ ਨਿਰਮਲ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਡੇਹਰਾ ਸਾਹਿਬ ਵਿੱਚ 16 ਜੂਨ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਇਵੈਂਕੁਈ ਟਰੱਸਟ, ਪਾਕਿਸਤਾਨ ਅਤੇ ਸਿੱਖ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ।