ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ : The Tribune India

ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ

ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ

ਮ੍ਰਿਤਕ ਗੁਰਸੇਵਕ ਸਿੰਘ ਅਤੇ ਅਮਨਦੀਪ ਕੌਰ ਦੀਆਂ ਤਸਵੀਰਾਂ।

ਸੰਜੀਵ ਹਾਂਡਾ

ਫ਼ਿਰੋਜ਼ਪੁਰ, 29 ਜਨਵਰੀ

ਇਥੇ ਸਵੈਟ ਟੀਮ ਵਿਚ ਤਾਇਨਾਤ ਕਾਂਸਟੇਬਲ ਗੁਰਸੇਵਕ ਸਿੰਘ ਨੇ ਇੱਕ ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਇਹ ਘਟਨਾ ਦੇਰ ਰਾਤ ਛਾਉਣੀ ਸਥਿਤ ਸ਼ੇਰ ਸ਼ਾਹ ਵਾਲੀ ਚੌਂਕ ਵਿਚ ਵਾਪਰੀ ਹੈ। ਜਾਣਕਾਰੀ ਮੁਤਾਬਿਕ ਥਾਣਾ ਛਾਉਣੀ ਵਿਚ ਸੀਸੀਟੀਐਨਐਸ ਵਿੰਗ ਵਿਚ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇਰ ਰਾਤ ਆਪਣੀ ਡਿਊਟੀ ਖ਼ਤਮ ਕਰ ਕੇ ਪੁਲੀਸ ਲਾਈਨ ਸਥਿਤ ਆਪਣੇ ਪਿਤਾ ਦੇ ਸਰਕਾਰੀ ਕੁਆਟਰ ਵਿਚ ਵਾਪਸ ਆ ਰਹੀ ਸੀ। ਜਦੋਂ ਉਹ ਸ਼ੇਰ ਸ਼ਾਹ ਵਾਲੀ ਚੌਂਕ ਵਿਚ ਪਹੁੰਚੀ ਤਾਂ ਉਥੇ ਪਹਿਲਾਂ ਤੋਂ ਮੌਜੂਦ ਕਾਰ ਸਵਾਰ ਗੁਰਸੇਵਕ ਸਿੰਘ ਨੇ ਐਕਟਿਵਾ ਤੇ ਆ ਰਹੀ ਅਮਨਦੀਪ ਨੂੰ ਜਬਰਦਸਤੀ ਰੋਕ ਲਿਆ। ਕਿਸੇ ਗੱਲ ਨੂੰ ਲੈ ਕੇ ਦੋਹਾਂ ਦਰਮਿਆਨ ਝਗੜਾ ਹੋ ਗਿਆ ਤੇ ਗੁਰਸੇਵਕ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਅਮਨਦੀਪ ਨੂੰ ਪੰਜ ਗੋਲੀਆਂ ਮਾਰ ਦਿੱਤੀਆਂ। ਇਸ ਮਗਰੋਂ ਗੁਰਸੇਵਕ ਫ਼ਰਾਰ ਹੋ ਗਿਆ ਤੇ ਇਥੋਂ ਤੀਹ ਕਿਲੋਮੀਟਰ ਦੂਰ ਤਲਵੰਡੀ ਭਾਈ ਦੇ ਨਜ਼ਦੀਕ ਉਸਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਡੀਐਸਪੀ ਸੰਦੀਪ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਚੱਲ ਸਕਿਆ ਕਿ ਦੋਹਾਂ ਦਰਮਿਆਨ ਝਗੜਾ ਕਿਸ ਗੱਲ ਨੂੰ ਲੈ ਕੇ ਹੋਇਆ ਸੀ। ਮ੍ਰਿਤਕ ਅਮਨਦੀਪ ਕੌਰ ਦੇ ਪਿਤਾ ਵੀ ਪੁਲੀਸ ਮੁਲਾਜ਼ਮ ਦੱਸੇ ਜਾਂਦੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All