ਚੰਡੀਗੜ੍ਹ: ਪੰਜਾਬ ਪੁਲੀਸ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਲੱਖਾ ਸਿਧਾਣਾ ਖ਼ਿਲਾਫ਼ ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਹਰੀਕੇ ਵਿੱਚ ਕੇਸ ਦਰਜ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਲੱਖਾ ਸਿਧਾਣਾ ‘ਆਪ’ ਸਰਕਾਰ ਵਿਰੁੱਧ ਨਿੱਤਰ ਆਏ ਹਨ, ਜਿਸ ਨੇ ਸੂਬਾ ਸਰਕਾਰ ਦੀ ਧੱਕੇਸ਼ਾਹੀ ਦੇ ਖ਼ਿਲਾਫ਼ 9 ਅਕਤੂਬਰ ਨੂੰ ਪਿੰਡ ਮਹਿਰਾਜ ਦੀ ਅਨਾਜ ਮੰਡੀ ਵਿੱਚ ਵੱਡਾ ਇਕੱਠ ਰੱਖਿਆ ਹੈ। ਸਿਧਾਣਾ ਨੇ ਇਕੱਠ ਵਿੱਚ ਸੂਬੇ ਦੇ ਇਨਸਾਫ਼ ਪਸੰਦ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਕਰਨ ਵਾਲਿਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਹ ਪ੍ਰਗਟਾਵਾ ਲੱਖਾ ਸਿਧਾਣਾ ਨੇ ਚੰਡੀਗੜ੍ਹ ਦੇ ਕੇਂਦਰੀ ਸਿੰਘ ਸਭਾ ਵਿੱਚ ਕੀਤਾ। –ਟਨਸ