ਚੰਡੀਗੜ੍ਹ, 17 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਰਾਜ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਤਕ ਕਰਨ ਬਾਅਦ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਕੀਤਾ ਹਰ ਫ਼ੈਸਲਾ ਸਾਰਿਆਂ ਨੂੰ ਪ੍ਰਵਾਨ ਹੋਵੇਗਾ। ਸ੍ਰੀ ਅਮਰਿੰਦਰ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਮਤਭੇਦਾਂ ਕਾਰਨ ਕਾਂਗਰਸ ਦੀ ਪੰਜਾਬ ਇਕਾਈ ਵਿਚ ਤਣਾਅ ਵਧਣ ਦੇ ਮੱਦੇਨਜ਼ਰ ਸ੍ਰੀ ਰਾਵਤ ਚੰਡੀਗੜ੍ਹ ਆਏ ਹਨ। ਉਹ ਦੁਪਹਿਰ 12 ਵਜੇ ਦੇ ਕਰੀਬ ਹੈਲੀਕਾਪਟਰ ਵਿੱਚ ਚੰਡੀਗੜ੍ਹ ਪਹੁੰਚੇ ਅਤੇ ਸਿੱਧੇ ਮੁਹਾਲੀ ਵਿੱਚ ਮੁੱਖ ਮੰਤਰੀ ਦੇ ਫਾਰਮ ਹਾਊਸ ਵਿੱਚ ਚਲੇ ਗਏ। ਇਸ ਯਾਤਰਾ ਨੂੰ ਅਮਰਿੰਦਰ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ, ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਭੇਜ ਕੇ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਦਾ ਵਿਰੋਧ ਕੀਤਾ ਗਿਆ ਸੀ।