ਐਸ.ਏ.ਐਸ. ਨਗਰ (ਮੁਹਾਲੀ): ਮੁਹਾਲੀ ਸਥਿਤ ਖੇਤੀ ਭਵਨ ਦੇ ਬਾਹਰ ਪਿਛਲੇ 37 ਦਿਨਾਂ ਤੋਂ ਲੜੀਵਾਰ ਧਰਨੇ ’ਤੇ ਬੈਠੇ ਖੇਤੀ ਟੈਕਨੋਕਰੇਟਸ (ਖੇਤੀਬਾੜੀ ਵਿਕਾਸ ਅਫ਼ਸਰ) ਨੇ ਅੱਜ ਦੇਰ ਸ਼ਾਮ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੰਗਾਂ ਮੰਨਣ ਦੇ ਦਿੱਤੇ ਭਰੋਸੇ ਮਗਰੋਂ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। -ਪੱਤਰ ਪ੍ਰੇਰਕ