Advertisement
ਇਥੋਂ ਨੇੜਲੇ ਪਿੰਡ ਲੋਹਗੜ੍ਹ ਦੇ ਇੱਕ ਅਗਨੀਵੀਰ ਨੌਜਵਾਨ ਦੀ ਟ੍ਰੇਨਿੰਗ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ (21) ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਲੋਹਗੜ੍ਹ (ਫਿਰੋਜ਼ਪੁਰ) ਵਜੋਂ ਹੋਈ ਹੈ। ਉਸ ਦੇ ਛੋਟੇ ਭਰਾ ਕਰਨ ਨੇ ਦੱਸਿਆ ਹੈ ਕਿ ਜਸ਼ਨ ਬੀਤੇ ਅਪਰੈਲ ਮਹੀਨੇ ਹੀ ਅਗਨੀਵੀਰ ਵਿੱਚ ਭਰਤੀ ਹੋਇਆ ਸੀ ਅਤੇ ਜਸ਼ਨਪ੍ਰੀਤ ਦੀ 1 ਮਈ 2025 ਨੂੰ ਰਾਮਗੜ੍ਹ ਰਾਂਚੀ ਝਾਰਖੰਡ ਵਿੱਚ ਟ੍ਰੇਨਿੰਗ ਸ਼ੁਰੂ ਹੋਈ ਸੀ।
ਕਰਨ ਨੇ ਅੱਗੇ ਦੱਸਿਆ ਕਿ ਜਸ਼ਨਪ੍ਰੀਤ ਆਪਣੀ ਟ੍ਰੇਨਿੰਗ ਦੌਰਾਨ ਗਰਾਊਂਡ ਦੇ ਚੱਕਰ ਲਗਾ ਰਿਹਾ ਸੀ ਕਿ ਉਸ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਨੂੰ ਐਂਬੂਲੈਂਸ ਰਾਹੀਂ ਤੁਰੰਤ ਮਿਲਟਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜਸ਼ਨਪ੍ਰੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਦੀ ਤਕਰੀਬਨ ਪੰਜ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਹੁਣ ਪਰਿਵਾਰ ਵਿੱਚ ਇੱਕ ਛੋਟਾ ਭਰਾ ਕਰਨ ਅਤੇ ਉਸ ਦੀ ਮਾਤਾ ਅਮਰਜੀਤ ਕੌਰ ਰਹਿ ਗਏ ਹਨ।
Advertisement
ਜਸ਼ਨਪ੍ਰੀਤ ਦੀ ਅਚਾਨਕ ਹੋਈ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
Advertisement
Advertisement
×

