ਚੰਡੀਗੜ੍ਹ (ਟਨਸ): ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਬਿਜਲੀ ਘਰਾਂ ਦੇ ਨਿਰਮਾਣ ਲਈ ਅੱਜ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਮੈਸਰਜ਼ ਓਮ ਇਨਫਰਾ ਲਿਮਿਟਡ ਜੇ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਦੀ ਮੌਜੂਦਗੀ ਵਿੱਚ ਕਾਰਜਕਾਰੀ ਡਾਇਰੈਕਟਰ ਭਰਤ ਕੋਠਾਰੀ ਅਤੇ ਪੰਜਾਬ ਦੇ ਚੀਫ ਇੰਜਨੀਅਰ ਡੈਮਜ਼ ਐੱਸ.ਕੇ ਸਲੂਜਾ ਵੱਲੋਂ ਸਹੀਬੱਧ ਕੀਤਾ ਗਿਆ।