ਖੇਤੀ ਕਾਨੂੰਨ: ਹਰਸਿਮਰਤ ਬਾਦਲ ਤੇ ਰਵਨੀਤ ਬਿੱਟੂ ਵਿਚਾਲੇ ਬਹਿਸ

ਖੇਤੀ ਕਾਨੂੰਨ: ਹਰਸਿਮਰਤ ਬਾਦਲ ਤੇ ਰਵਨੀਤ ਬਿੱਟੂ ਵਿਚਾਲੇ ਬਹਿਸ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 4 ਅਗਸਤ

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਚਾਲੇ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਭੱਖਵੀਂ ਬਹਿਸ ਹੋਈ। ਦੋਹੇਂ ਸੰਸਦ ਮੈਂਬਰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਭਵਨ ਦੇ ਬਾਹਰ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਸਨ। ਇਸੇ ਦੌਰਾਨ ਇਨ੍ਹਾਂ ਬਿਲਾਂ ਦੇ ਸੰਸਦ ਵਿੱਚ ਪਾਸ ਹੋਣ ਦੇ ਮੁੱਦੇ ਨੂੰ ਲੈ ਕੇ ਸ੍ਰੀਮਤੀ ਬਾਦਲ ਤੇ ਸ੍ਰੀ ਬਿੱਟੂ ਵਿੱਚ ਬਹਿਸ ਸ਼ੁਰੂ ਹੋ ਗਈ। ਸ੍ਰੀ ਬਿੱਟੂ ਨੇ ਦੋਸ਼ ਲਗਾਇਆ ਕਿ ਜਦੋਂ ਖੇਤੀ ਬਿੱਲ ਸੰਸਦ ਵਿੱਚ ਪਾਸ ਹੋ ਰਹੇ ਸਨ ਤਾਂ ਅਕਾਲੀ ਦਲ ਕੈਬਨਿਟ ਦਾ ਹਿੱਸਾ ਸੀ ਤੇ ਬਿਲਾਂ ਨੂੰ ਪਾਸ ਕਰਨ ਵਿੱਚ ਮੋਦੀ ਸਰਕਾਰ ਦੀ ਹਮਾਇਤ ਕੀਤੀ ਗਈ। ਇਸ ਦੇ ਜਵਾਬ ਵਿੱਚ ਸ੍ਰੀਮਤੀ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਸੰਸਦ ਵਿੱਚੋਂ ਵਾਕਆਊਟ ਕਰ ਕੇ ਇਨ੍ਹਾਂ ਬਿਲਾਂ ਨੂੰ ਪਾਸ ਕਰਨ ਲਈ ਰਸਤਾ ਸਾਫ ਕਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All