ਖੇਤੀ ਮੰਤਰੀ ਦਾ ਭਤੀਜਾ ਧੀਰਾ ਖੁੱਡੀਆਂ ਵੇਅਰਹਾਊਸਿੰਗ ਕਾਰਪੋਰੇਸ਼ਨ ਚੇਅਰਮੈਨ ਨਿਯੁਕਤ
ਪੰਜਾਬ ਸਰਕਾਰ ਨੇ ਅੱਜ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਰਣਧੀਰ ਸਿੰਘ ਧੀਰਾ ਕਾਫ਼ੀ ਸਮੇਂ ਤੋਂ ਹਲਕਾ ਲੰਬੀ ’ਚ ਸਿਆਸੀ ਤੌਰ ’ਤੇ...
Advertisement
ਪੰਜਾਬ ਸਰਕਾਰ ਨੇ ਅੱਜ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਰਣਧੀਰ ਸਿੰਘ ਧੀਰਾ ਕਾਫ਼ੀ ਸਮੇਂ ਤੋਂ ਹਲਕਾ ਲੰਬੀ ’ਚ ਸਿਆਸੀ ਤੌਰ ’ਤੇ ਸਰਗਰਮ ਰਹੇ ਹਨ। ਅੱਜ ਖੇਤੀ ਮੰਤਰੀ ਖੁੱਡੀਆਂ ਨੇ ਇਹ ਜਾਣਕਾਰੀ ਖ਼ੁਦ ਸਾਂਝੀ ਕੀਤੀ ਹੈ। ਖੁੱਡੀਆਂ ਨੇ ਇਸ ਨਿਯੁਕਤੀ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਹ ਨਿਯੁਕਤ ਰਣਧੀਰ ਸਿੰਘ ਧੀਰਾ ਦੀ ਮਿਹਨਤ, ਸਮਰਪਣ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਦਾ ਸਨਮਾਨ ਹੈ।
Advertisement
Advertisement
×

