ਸ਼ਗਨ ਕਟਾਰੀਆ
ਬਠਿੰਡਾ, 4 ਸਤੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਇਥੇ ਮੌਂਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਫੂਕਿਆ ਅਤੇ ਸਾਲ 2016 ’ਚ ਸਰਕਾਰ ਨਾਲ ਹੋਏ ਸਮਝੌਤੇ ਤਹਿਤ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਮੰਗ ਕੀਤੀ। ਮੋਰਚੇ ਦੇ ਆਗੂ ਭਗਤ ਸਿੰਘ ਭਗਤਾ ਨੇ ਕਿਹਾ ਕਿ ਜੇ ਸਰਕਾਰ ਨੇ ਮੋਰਚੇ ਦੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ 13 ਅਕਤੂਬਰ ਨੂੰ ਠੇਕਾ ਮੁਲਾਜ਼ਮ ਪਰਿਵਾਰਾਂ ਸਮੇਤ ਪਟਿਆਲਾ ਵਿੱਚ ਸੂਬਾ ਪੱਧਰੀ ਪ੍ਰਦਰਸ਼ਨ ਕਰਨਗੇ।