ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਹਿਮਦਾਬਾਦ ਹਾਦਸਾ: ਧਾਮੀ ਤੇ ਗੜਗੱਜ ਵੱਲੋਂ ਦੁੱਖ ਪ੍ਰਗਟ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 13 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਵਾਪਰੇ ਏਅਰ ਇੰਡੀਆ ਦੇ ਜਹਾਜ਼ ਹਾਦਸੇ ’ਚ ਹੋਏ ਜਾਨਾਂ ਦੇ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 13 ਜੂਨ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਵਾਪਰੇ ਏਅਰ ਇੰਡੀਆ ਦੇ ਜਹਾਜ਼ ਹਾਦਸੇ ’ਚ ਹੋਏ ਜਾਨਾਂ ਦੇ ਨੁਕਸਾਨ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਹਾਦਸੇ ਵਿੱਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸੇ ਤਰ੍ਹਾਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਹਾਦਸੇ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ। ਇਸੇ ਤਰ੍ਹਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਵੀ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਜਪਾ ਆਗੂ ਸਰਚਾਂਦ ਸਿੰਘ ਨੇ ਹਾਦਸੇ ਵਿੱਚ ਮਾਰੇ ਗਏ ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੂਪਾਨੀ ਅਤੇ ਹੋਰਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ।

Advertisement
Show comments