DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਤਨਖ਼ਾਹਾਂ ਨਾ ਮਿਲਣ ਕਾਰਨ ਏਡਿਡ ਸਕੂਲਾਂ ਦੇ ਅਧਿਆਪਕਾਂ ਵੱਲੋਂ ਧਰਨਾ

ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • fb
  • twitter
  • whatsapp
  • whatsapp
featured-img featured-img
ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਪੈਨਸ਼ਨਰ।
Advertisement

ਪੰਜਾਬ ਭਰ ਤੋਂ ਆਏ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੇ ਅੱਜ ਇੱਥੋਂ ਦੇ ਫੇਜ਼ ਅੱਠ ਸਥਿਤ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ। ਇਹ ਧਰਨਾ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਦਿੱਤਾ ਗਿਆ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਛੇ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।

ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ, ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ, ਪ੍ਰੈੱਸ ਸਕੱਤਰ ਹਰਦੀਪ ਸਿੰਘ ਢੀਂਡਸਾ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ। ਸੂਬੇ ਦੇ 1.75 ਲੱਖ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਏਡਿਡ ਸਕੂਲਾਂ ਦੇ ਸੈਂਕੜੇ ਅਧਿਆਪਕ ਜਨਵਰੀ ਤੋਂ ਬਜਟ ਨਾ ਮਿਲਣ ਕਾਰਨ ਤਨਖ਼ਾਹਾਂ ਤੋਂ ਵਾਂਝੇ ਹਨ। ਗਰਾਂਟਾਂ ਰੁਕਣ ਕਾਰਨ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਸਬ-ਕਮੇਟੀ ਨੇ ਵਿਭਾਗੀ ਅਫਸਰਾਂ ਨੂੰ ਬਿਨਾਂ ਆਡਿਟ ਰਿਪੋਰਟ ਉਡੀਕੇ ਜਨਵਰੀ ਤੋਂ ਮਾਰਚ 2026 ਤੱਕ ਦੀ ਗਰਾਂਟ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਡੇਢ ਮਹੀਨਾ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ ਅਦਾਲਤੀ ਹੁਕਮਾਂ ਨੂੰ ਵੀ ਅਣਗੌਲਿਆ ਕੀਤਾ ਜਾ ਰਿਹਾ ਹੈ।

Advertisement

ਆਗੂਆਂ ਨੇ ਦੋਸ਼ ਲਾਇਆ ਕਿ 2024 ਵਿੱਚ ਸੇਵਾਮੁਕਤ ਹੋਏ ਅਧਿਆਪਕਾਂ ਦੇ ਪੀ ਪੀ ਓ ਜਾਰੀ ਨਹੀਂ ਕੀਤੇ ਜਾ ਰਹੇ ਅਤੇ ਪਹਿਲੀ ਜਨਵਰੀ 2016 ਤੋਂ 31 ਦਸੰਬਰ 2016 ਤੱਕ ਦੇ ਬਕਾਏ ਵੀ ਲਟਕਾਏ ਜਾ ਰਹੇ ਹਨ।

5 ਅਗਸਤ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਹੋਈ ਤੈਅ

ਸਥਾਨਕ ਪ੍ਰਸ਼ਾਸਨ ਨੇ ਧਰਨਾਕਾਰੀਆਂ ਦੀ 5 ਅਗਸਤ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਹੈ। ਇਸ ਦੇ ਨਾਲ ਹੀ ਡੀ ਐੱਸ ਈ (ਸੈਕੰਡਰੀ) ਸਕੱਤਰ ਸਿੰਘ ਬੱਲ ਨਾਲ ਵੀ ਮੀਟਿੰਗ ਹੋਈ। ਉਨ੍ਹਾਂ ਆਗੂਆਂ ਨੂੰ ਭਰੋਸਾ ਦਿੱਤਾ ਕਿ ਜਿਨ੍ਹਾਂ ਏਡਿਡ ਸਕੂਲਾਂ ਦੇ ਦਸਤਾਵੇਜ਼ ਪੂਰੇ ਹਨ, ਉਨ੍ਹਾਂ ਦੀਆਂ ਗਰਾਂਟਾਂ ਤੁਰੰਤ ਜਾਰੀ ਕਰ ਦਿੱਤੀਆਂ ਜਾਣਗੀਆਂ ਅਤੇ ਬਾਕੀਆਂ ਦੀ ਕਾਰਵਾਈ ਦਸਤਾਵੇਜ਼ ਪੂਰੇ ਹੋਣ ਉੱਤੇ ਕੀਤੀ ਜਾਵੇਗੀ।

Advertisement
×