ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਗਸਤ
ਡਾਇਰੈਕਟਰ ਜਨਰਲ ਆਫ਼ ਪੁਲੀਸ ਦਿਨਕਰ ਗੁਪਤਾ ਵੱਲੋਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੇ ਏਆਈਜੀ ਦੇਸ ਰਾਜ ਕੰਬੋਜ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਤੀਸਰੀ ਵਾਰ ‘ਡੀਜੀਪੀ ਡਿਸਕ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ। ਪੰਜਾਬ ਦੇ ਅੱਧੀ ਦਰਜਨ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਦੇਸ ਰਾਜ ਕੰਬੋਜ ਨੂੰ ਸਾਲ 2010 ਵਿੱਚ ‘ਰਾਸ਼ਟਰਪਤੀ ਪੁਲੀਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ’ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਉੱਚ ਪੱਧਰੀ ਸੇਵਾਵਾਂ ਦੇਣ ਬਦਲੇ ਦੇਸ ਰਾਜ ਕੰਬੋਜ ਨੂੰ ਸਾਲ 2014 ਵਿੱਚ ਅਤੇ ਫਿਰ 2015 ਵਿੱਚ ‘ਡੀਜੀਪੀ ਡਿਸਕ ਐਵਾਰਡ’ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹ ਫਿਰੋਜ਼ਪੁਰ ਦੇ ਪਿੰਡ ਘੁੱਲਾ ਦੇ ਜੰਮਪਲ ਹਨ।