DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏਮਜ਼ ਬਠਿੰਡਾ ਨੂੰ ਮਿਲੀਆਂ ਨਵੀਆਂ ਸਿਹਤ ਸਹੂਲਤਾਂ

ਕੇਂਦਰੀ ਮੰਤਰੀ ਨੱਢਾ ਨੇ ਪੈੱਟ ਸਕੈਨ ਅਤੇ ਹੈਲਾ ਮਸ਼ੀਨ ਦਾ ੳੁਦਘਾਟਨ ਕੀਤਾ; ਕਾਨਵੋਕੇਸ਼ਨ ’ਚ 150 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

  • fb
  • twitter
  • whatsapp
  • whatsapp
featured-img featured-img
ਮਸ਼ੀਨਾਂ ਦੇ ਉਦਘਾਟਨ ਮੌਕੇ ਮਾਹਿਰਾਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਮੰਤਰੀ ਜੇ ਪੀ ਨੱਢਾ।
Advertisement

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਢਾ ਨੇ ਅੱਜ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਸਜ਼ (ਏਮਜ਼) ਬਠਿੰਡਾ ਦੀ ਦੂਜੀ ਕਾਨਵੋਕੇਸ਼ਨ ਵਿੱਚ ਸ਼ਮੂਲੀਅਤ ਕੀਤੀ।

ਇਸ ਦੌਰਾਨ ਉਨ੍ਹਾਂ ਅਤਿ-ਆਧੁਨਿਕ ਪੀ ਈ ਟੀ-ਸੀ ਟੀ ਅਤੇ ਦੂਜੀ ਹਾਈ ਐਨਰਜੀ ਲੀਨੀਅਰ ਐਕਸਲੇਟਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਇਹ ਸਹੂਲਤਾਂ ਕੈਂਸਰ ਦੀ ਸ਼ੁਰੂਆਤੀ ਪਛਾਣ ਅਤੇ ਇਲਾਜ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਬਾਲ ਵਿਕਾਸ ਅਤੇ (ਸੀ ਡੀ ਈ ਆਈ ਸੀ), ਬਰਨਜ਼ ਆਈ ਸੀ ਯੂ ਅਤੇ ਵਿਦਿਆਰਥੀਆਂ ਲਈ ਜਿਮਨੇਜ਼ੀਅਮ ਅਤੇ ਵੈੱਲਨੈੱਸ ਸੈਂਟਰ ਵੀ ਸ਼ੁਰੂ ਕੀਤੇ। ਉਨ੍ਹਾਂ ਕਰੀਬ 150 ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਤਗ਼ਮੇ ਪ੍ਰਦਾਨ ਕੀਤੇ।

Advertisement

ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਸ੍ਰੀ ਨੱਢਾ ਨੇ ਕਿਹਾ ਕਿ ਪਿਛਲੇ ਦਹਾਕੇ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’’ਤੇ ਨਿਵੇਸ਼ ਕੀਤਾ ਹੈ। ਏਮਜ਼ ਬਠਿੰਡਾ, ਸੰਗਰੂਰ ਅਤੇ ਫ਼ਿਰੋਜ਼ਪੁਰ ਵਿੱਚ ਸ਼ੁਰੂ ਕੀਤੇ ਪ੍ਰਾਜੈਕਟਾਂ ਨੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਵਿੱਚ ਯੋਗਦਾਨ ਪਾਇਆ ਹੈ। ਦੇਸ਼ ਵਿੱਚ ਮੈਡੀਕਲ ਸਿੱਖਿਆ ਦੇ ਵਿਸਥਾਰ ਲਈ ਮੈਡੀਕਲ ਸੀਟਾਂ ਵਧਾਈਆਂ ਜਾ ਰਹੀਆਂ ਹਨ ਅਤੇ ਆਧੁਨਿਕ ਤਕਨੀਕਾਂ ਨੂੰ ਇਲਾਜ ਪ੍ਰਣਾਲੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਨਵੇਂ ਡਾਕਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾਕਟਰੀ ਸਿਰਫ਼ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਸਾਧਨ ਹੈ। ਉਨ੍ਹਾਂ ਡਾਕਟਰਾਂ ਨੂੰ ਇਮਾਨਦਾਰੀ ਅਤੇ ਪੇਸ਼ੇਵਰ ਉੱਤਮਤਾ ਦੇ ਮੁੱਲਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ।

Advertisement

ਇਸ ਮੌਕੇ ਏਮਜ਼ ਬਠਿੰਡਾ ਦੀ ਪ੍ਰਧਾਨ ਪ੍ਰੋ. (ਡਾ.) ਨੀਰਜਾ ਭਾਟਲਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਜਦੋਂਕਿ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਨੇ ਸੰਸਥਾ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ’ਚ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

ਡਾ. ਰਤਨ ਗੁਪਤਾ ਨੇ ਕਿਹਾ ਕਿ ਸੰਸਥਾ ਨੂੰ ਹੁਣ ਵਿਸ਼ੇਸ਼ ਟਰੌਮਾ ਸੈਂਟਰ ਦੀ ਲੋੜ ਹੈ ਅਤੇ ਇਸ ਸਬੰਧੀ ਕੇਂਦਰੀ ਮੰਤਰੀ ਵੱਲੋਂ ਸਕਾਰਾਤਮਕ ਭਰੋਸਾ ਦਿੱਤਾ ਗਿਆ ਹੈ। ਏਮਜ਼ ਬਠਿੰਡਾ ਨੇ ਥੋੜ੍ਹੇ ਸਮੇਂ ਵਿੱਚ ਸਿਹਤ ਸੇਵਾਵਾਂ, ਮੈਡੀਕਲ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਹਨ।

ਸਮਾਗਮ ਵਿੱਚ ਸਿਹਤ ਮੰਤਰਾਲੇ ਦੇ ਵਧੀਕ ਸਕੱਤਰ ਵਿਜੇ ਨਹਿਰਾ, ਆਈ ਆਈ ਟੀ ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ, ਡਾ. ਯੋਗੇਂਦਰ ਮਲਿਕ, ਪ੍ਰੋ. ਕਮਲੇਸ਼ ਉਪਾਧਿਆਏ ਸਣੇ ਕਈ ਪਤਵੰਤੇ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Advertisement
×