ਗੁਰਪ੍ਰੀਤ ਦੌਧਰ
ਅਜੀਤਵਾਲ, 9 ਜੂਨ
ਸੜਕ ਹਾਦਸੇ ਵਿੱਚ ਬੀਤੀ ਰਾਤ 18 ਸਾਲਾ ਨੌਜਵਾਨ ਗੁਰਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਢੁੱਡੀਕੇ ਦੀ ਮੌਤ ਹੋ ਗਈ। ਨੌਜਵਾਨ ਵਿਆਹ ਤੋਂ ਬਾਅਦ ਆਪਣੇ ਦੋਸਤ ਨੂੰ ਪਿੰਡ ਬੁੱਟਰ ਛੱਡ ਕੇ ਵਾਪਸ ਆ ਰਿਹਾ ਸੀ ਤਾਂ ਪਿੰਡ ਤਖਾਣਵੱਧ ਵਿਚ ਜੇਸੀਬੀ ਨਾਲ ਉਸ ਦਾ ਮੋਟਰਸਾਈਕਲ ਟਕਰਾ ਗਿਆ। ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਮੌਕੇ ’ਤੇ ਹੀ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਮੋਟਰਸਾਈਕਲ ਸਵਾਰ ਤੀਸਰਾ ਨੌਜਵਾਨ ਐਸ਼ਪ੍ਰੀਤ ਸਿੰਘ ਵਾਸੀ ਚੂਹੜਚੱਕ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਥਾਣਾ ਅਜੀਤਵਾਲ ਪੁਲੀਸ ਵੱਲੋਂ ਜੇਸੀਬੀ ਮਸ਼ੀਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਸ਼ੀਨ ਚਾਲਕ ਸਤਨਾਮ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿਤਾ ਹੈ।