DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਕਾਲ ਤਖ਼ਤ ਵੱਲੋਂ ਸਤਲੁਜ ਕੰਢੇ ਸਮਾਗਮ 14 ਨੂੰ

ਫਿਲਮ ‘ਸਤਲੁਜ’ ਕਾਰਨ ਮੁੜ ਚਰਚਾ ਵਿੱਚ ਆਏ ਲਾਵਾਰਸ ਲਾਸ਼ਾਂ ਦੇ ਮਾਮਲੇ ਬਾਰੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲੀਸ ਰਾਹੀਂ ਕਤਲੇਆਮ ਕੀਤਾ ਗਿਆ...

  • fb
  • twitter
  • whatsapp
  • whatsapp
Advertisement

ਫਿਲਮ ‘ਸਤਲੁਜ’ ਕਾਰਨ ਮੁੜ ਚਰਚਾ ਵਿੱਚ ਆਏ ਲਾਵਾਰਸ ਲਾਸ਼ਾਂ ਦੇ ਮਾਮਲੇ ਬਾਰੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲੀਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ’ਤੇ ਸਮਾਗਮ ਕਰਵਾਇਆ ਜਾਵੇਗਾ। ਜਥੇਦਾਰ ਗੜਗੱਜ ਨੇ ਸਮੂਹ ਪੀੜਤ ਪਰਿਵਾਰਾਂ ਤੇ ਸੰਗਤ ਨੂੰ ਸਮਾਗਮ ਵਿੱਚ ਸ਼ਮੂਲੀਅਤ ਦਾ ਖੁੱਲ੍ਹਾ ਸੱਦਾ ਦਿੱਤਾ। ਸਮਾਗਮ 14 ਜੁਲਾਈ ਨੂੰ ਸੰਧਿਆ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ ’ਤੇ, ਜਿੱਥੇ ਕਤਲ ਕੀਤੇ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ, ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ।

Advertisement
Advertisement
×