DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਮਾਨਤ ’ਤੇ ਆਏ ਅਕਾਲਗੜ੍ਹ ਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ; ਪੁਲੀਸ ਵੱਲੋਂ ਜਾਂਚ ਸ਼ੁਰੂ

ਜਬਰੀ ਵਸੂਲੀ ਦੇ ਮਾਮਲੇ ਵਿੱਚ ਸੀ ਨਾਮਜ਼ਦ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਅਮਰਜੀਤ ਸਿੰਘ ਉਰਫ਼ ਦੀਪੂ ਦੀ ਫਾਈਲ ਫ਼ੋਟੋ। ਫ਼ੋਟੋ - ਗਿੱਲ
Advertisement

ਥਾਣਾ ਸੁਧਾਰ ਦੇ ਅਧੀਨ ਪੈਂਦੇ ਪਿੰਡ ਅਕਾਲਗੜ੍ਹ ਕਲਾਂ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ 35 ਸਾਲਾ ਨੌਜਵਾਨ ਅਮਰਜੀਤ ਸਿੰਘ ਉਰਫ਼ ਦੀਪੂ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਲੁਧਿਆਣਾ ਦੀ ਕੇਂਦਰੀ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ। ਅੱਜ ਸਵੇਰੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਦੀਪੂ ਕੁਝ ਦਿਨ ਪਹਿਲਾਂ ਹੀ ਲੁਧਿਆਣਾ ਦੀ ਕੇਂਦਰੀ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾ ਹੋਇਆ ਸੀ। ਪਿੰਡ ਅਕਾਲਗੜ੍ਹ ਦੇ ਪੰਚ ਅਮਰਜੀਤ ਸਿੰਘ ਅਤੇ ਰਾਮਗੜ੍ਹ ਸਿਵੀਆ ਵਾਸੀ ਜਗਪਾਲ ਸਿੰਘ ਸਮੇਤ ਅਮਰਜੀਤ ਸਿੰਘ ਉਰਫ਼ ਦੀਪੂ ਨੂੰ ਸੁਧਾਰ ਪੁਲੀਸ ਨੇ ਜਬਰੀ ਵਸੂਲੀ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਹਾਈ ਕੋਰਟ ਦੇ ਆਦੇਸ਼ ’ਤੇ ਜ਼ਮਾਨਤ ਉਪਰ ਰਿਹਾ ਕੀਤਾ ਗਿਆ ਸੀ।

Advertisement

ਥਾਣਾ ਸੁਧਾਰ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਅਨੁਸਾਰ ਮ੍ਰਿਤਕ ਦੀ ਪਤਨੀ ਨੇ ਦੱਸਿਆ ਹੈ ਕਿ ਸ਼ੁੱਕਰਵਾਰ ਰਾਤ ਉਹ ਪਰਿਵਾਰ ਸਮੇਤ ਘਰ ਦੇ ਵਿਹੜੇ ਵਿੱਚ ਸੁੱਤੇ ਸਨ, ਸਵੇਰੇ ਜਦੋਂ ਉਹ ਘਰ ਦੇ ਅੰਦਰ ਗਈ ਤਾਂ ਦੀਪੂ ਦੀ ਲਾਸ਼ ਲਟਕਦੀ ਦੇਖੀ। ਉਸ ਨੇ ਪੰਚਾਇਤ ਅਤੇ ਪੁਲੀਸ ਨੂੰ ਸੂਚਨਾ ਦਿੱਤੀ। ਇਹ ਵੀ ਕਾਬਿਲੇਗ਼ੌਰ ਹੈ ਕਿ ਭਰਾ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਬਾਅਦ ਦੀਪੂ ਨੇ ਕਈ ਨਸ਼ਾ ਤਸਕਰਾਂ ਬਾਰੇ ਪੁਲੀਸ ਨੂੰ ਸੂਚਨਾ ਦੇ ਕੇ ਗ੍ਰਿਫ਼ਤਾਰ ਕਰਵਾਇਆ ਸੀ। ਥਾਣਾ ਮੁਖੀ ਨੇ ਕਿਹਾ ਕਿ ਲਾਸ਼ ਪੋਸਟਮਾਰਟਮ ਲਈ ਲੁਧਿਆਣਾ ਭੇਜੀ ਜਾ ਰਹੀ ਹੈ।

Advertisement

Advertisement
×