ਪੰਜਾਬ ਦੇ ਮੌਜੂਦਾ ਹਾਲਾਤ ਲਈ ਅਕਾਲੀ ਅਤੇ ਭਾਜਪਾ ਜ਼ਿੰਮੇਵਾਰ: ਚੀਮਾ
ਵਿੱਤ ਮੰਤਰੀ ਹਰਪਾਲ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਪਹਿਲਾਂ ਪੰਜਾਬ ਦੀ ਜਵਾਨੀ ਅਤੇ ਆਰਥਿਕਤਾ ਨਾਲ ਧੋਖਾ ਕੀਤਾ, ਮੁੜ ਸਮਾਜਿਕ ਤਾਣੇ-ਬਾਣੇ ਨਾਲ ਵਿਸ਼ਵਾਸਘਾਤ ਕਰ ਕੇ ਸੂਬਾ ਬਰਬਾਦ ਕੀਤਾ ਅਤੇ ਹੁਣ ਦੋਵੇਂ...
Advertisement
ਵਿੱਤ ਮੰਤਰੀ ਹਰਪਾਲ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਪਹਿਲਾਂ ਪੰਜਾਬ ਦੀ ਜਵਾਨੀ ਅਤੇ ਆਰਥਿਕਤਾ ਨਾਲ ਧੋਖਾ ਕੀਤਾ, ਮੁੜ ਸਮਾਜਿਕ ਤਾਣੇ-ਬਾਣੇ ਨਾਲ ਵਿਸ਼ਵਾਸਘਾਤ ਕਰ ਕੇ ਸੂਬਾ ਬਰਬਾਦ ਕੀਤਾ ਅਤੇ ਹੁਣ ਦੋਵੇਂ ਪਾਰਟੀਆਂ ‘ਗੈਰ-ਸਿਧਾਂਤਕ ਗੱਠਜੋੜ’ ਰਾਹੀਂ ਪੰਜਾਬ ਦੀ ਸੱਤਾ ਵਿੱਚ ਵਾਪਸ ਆਉਣ ਦੀ ਸਾਜ਼ਿਸ਼ ਰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਲਈ ਅਕਾਲੀ ਦਲ ਤੇ ਭਾਜਪਾ ਜ਼ਿੰਮੇਵਾਰ ਹਨ। ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਪੰਜਾਬ ਵਿੱਚ ਨਸ਼ਿਆਂ ਨੇ ਪੈਰ ਪਸਾਰੇ। ਇਨ੍ਹਾਂ ਪਾਰਟੀਆਂ ਨੇ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ’ਤੇ ਦੁਬਾਰਾ ਕਦੇ ਵੀ ਭਰੋਸਾ ਨਹੀਂ ਕਰਨਗੇ। ਅਕਾਲੀ ਦਲ ਅਤੇ ਭਾਜਪਾ ਦਾ ਅਸਲੀ ਚਿਹਰਾ ਹੁਣ ਬੇਨਕਾਬ ਹੋ ਚੁੱਕਿਆ ਹੈ।
Advertisement
Advertisement