ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਯੂਥ ਵਰਕਰਾਂ ਨੂੰ ਕਿਹਾ ਹੈ ਕਿ ਉਹ ਪੰਜਾਬ ਵਿੱਚ ਅਕਾਲੀ-ਬਸਪਾ ਸਰਕਾਰ ਦਾ ਗਠਨ ਕਰਨ ਲਈ ਕਮਰਕੱਸੇ ਕਰਕੇ ਮੈਦਾਨ ਵਿੱਚ ਨਿੱਤਰਨ ਤਾਂ ਜੋ ਹਰ ਫਰੰਟ ’ਤੇ ਫੇਲ੍ਹ ਕੈਪਟਨ ਸਰਕਾਰ ਤੋਂ ਪੰਜਾਬ ਵਾਸੀਆਂ ਦਾ ਖਹਿੜਾ ਛੁਡਾਇਆ ਜਾ ਸਕੇ। ਉਹ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੇ ਘਰ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਗੁਰਦੀਪ ਸਿੰਘ ਗੋਸ਼ਾ ਨੂੰ ਥਾਪੜਾ ਦਿੰਦਿਆਂ ਆਉਣ ਵਾਲੀਆਂ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਗਾਉਣ ਲਈ ਕਿਹਾ। ਮਜੀਠੀਆ ਨੇ ਕਿਹਾ ਕਿ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਮਜ਼ਬੂਤ ਹੈ।