ਅਕਾਲੀ ਦਲ (ਅ) ਵੱਲੋਂ ਹੁਸੈਨੀਵਾਲਾ ਬਾਰਡਰ ’ਤੇ ਪ੍ਰਦਰਸ਼ਨ ਤਿੰਨ ਨੂੰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਅਪਰੈਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵਪਾਰਕ ਸਾਂਝ ਨੂੰ ਵਧਾਉਣ ਲਈ ਬਾਰਡਰ ਖੋਲ੍ਹਣ ਲਈ 3 ਮਈ ਨੂੰ ਹੁਸੈਨੀਵਾਲਾ ਬਾਰਡਰ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਪਰੈਲ
Advertisement
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵਪਾਰਕ ਸਾਂਝ ਨੂੰ ਵਧਾਉਣ ਲਈ ਬਾਰਡਰ ਖੋਲ੍ਹਣ ਲਈ 3 ਮਈ ਨੂੰ ਹੁਸੈਨੀਵਾਲਾ ਬਾਰਡਰ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਪਾਰਟੀ ਦੇ ਬੁਲਾਰੇ ਗੋਪਾਲ ਸਿੰਘ ਸਿੱਧੂ ਨੇ ਕਿਹਾ ਕਿ ਇਹ ਪ੍ਰਦਰਸ਼ਨ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਦੀ ਖੁਸ਼ਹਾਲੀ ਲਈ ਅਤੇ ਦੋਹਾਂ ਦੇਸ਼ਾਂ ਦੀ ਵਪਾਰਕ ਸਾਂਝ ਨੂੰ ਵਧਾਉਣ ਲਈ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਟਾਰੀ ਵਾਹਗਾ ਬਾਰਡਰ ਰਾਹੀਂ ਭਾਰਤ-ਪਾਕਿਸਤਾਨ ਵਪਾਰ ਰਾਹ ਖੋਲ੍ਹਣ ਦੀ ਮੰਗ ਸਿਰਫ਼ ਆਰਥਿਕਤਾ ਨਹੀਂ, ਸਗੋਂ ਇਤਿਹਾਸਕ, ਆਧਿਆਤਮਿਕ ਅਤੇ ਕਾਨੂੰਨੀ ਜ਼ਰੂਰਤ ਹੈ। ਉਨ੍ਹਾਂ ਪੰਜਾਬ ਦੇ ਕਿਸਾਨ, ਮਜ਼ਦੂਰ ਤੇ ਵਪਾਰੀ ਵਰਗ ਤੋਂ ਇਲਾਵਾ ਪੰਜਾਬ ਹਿਤੈਸ਼ੀ ਲੋਕਾਂ ਨੂੰ 3 ਮਈ ਨੂੰ ਹੁਸੈਨੀਵਾਲਾ ਬਾਰਡਰ ਵਿਖੇ ਹੋਣ ਵਾਲੇ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
Advertisement