ਅਕਾਲੀ ਦਲ ਵੱਲੋਂ 97 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾ ਰਿਹਾ ਹੈ। ਅੱਜ ਪਾਰਟੀ ਵੱਲੋਂ 97 ਵਰਕਿੰਗ ਕਮੇਟੀ ਮੈਂਬਰਾਂ ਅਤੇ 22 ਸਪੈਸ਼ਲ ਇਨਵਾਈਟੀਜ਼ ਦਾ ਐਲਾਨ ਕੀਤਾ ਗਿਆ, ਜਿਸ ਵਿੱਚ...
Advertisement
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾ ਰਿਹਾ ਹੈ। ਅੱਜ ਪਾਰਟੀ ਵੱਲੋਂ 97 ਵਰਕਿੰਗ ਕਮੇਟੀ ਮੈਂਬਰਾਂ ਅਤੇ 22 ਸਪੈਸ਼ਲ ਇਨਵਾਈਟੀਜ਼ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸਾਰੇ ਹੀ ਸੀਨੀਅਰ ਆਗੂਆਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਵਾਰ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਵਿੱਚ 16 ਔਰਤ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪਾਰਟੀ ਨੇ ਵਰਕਿੰਗ ਕਮੇਟੀ ਵਿੱਚ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਗੁਲਜ਼ਾਰ ਸਿੰਘ ਰਣੀਕੇ, ਮਨਜੀਤ ਸਿੰਘ ਜੀਕੇ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ ਸੇਖੋਂ, ਹਰਸਿਮਰਤ ਕੌਰ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਐੱਨਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਐੱਸਆਰ ਕਲੇਰ, ਜੋਗਿੰਦਰ ਸਿੰਘ ਜੀਂਦੂ ਤੇ ਹੋਰਨਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ।
Advertisement
Advertisement
×