DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੇ ਮਸਲੇ ਨਾ ਚੁੱਕਣ ’ਤੇ ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਘੇਰਿਆ

ਮੁੱਖ ਮੰਤਰੀ ਨੂੰ ਰਾਜ ਸਭਾ ਮੈਂਬਰਾਂ ਦੇ ਪਾਰਟੀ ਛੱਡਣ ਦੀ ਵੱਧ ਫਿਕਰ: ਮਜੀਠੀਆ

  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਮੁੱਦੇ ’ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ’ਤੇ ਘੇਰਾਬੰਦੀ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਕੋਲ ਪੰਜਾਬ ਦੇ ਅਸਲ ਮੁੱਦਿਆਂ ਨੂੰ ਚੁੱਕਣ ਦੀ ਥਾਂ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਰੱਖਣ ’ਤੇ ਤਰਜੀਹ ਦਿੱਤੀ ਹੈ। ਇਸ ਤੋਂ ਸਪਸ਼ਟ ਹੋ ਗਿਆ ਕਿ ਮੁੱਖ ਮੰਤਰੀ ਨੂੰ ਪੰਜਾਬ ਨਾਲੋਂ ਵੱਧ ਪਾਰਟੀ ਛੱਡ ਕੇ ਗਏ ਰਾਜ ਸਭਾ ਮੈਂਬਰਾਂ ਤੇ ਆਪਣੀ ਪਾਰਟੀ ਡਿੱਗਣ ਦਾ ਵੱਧ ਫਿਕਰ ਹੈ।

Advertisement

ਇਸੇ ਲਈ ਮੁੱਖ ਮੰਤਰੀ ਨੇ ਰਾਸ਼ਟਰਪਤੀ ਮੂਹਰੇ ਬੰਦੀ ਸਿੰਘਾਂ ਦੀ ਰਿਹਾਈ, ਐੱਸ ਵਾਈ ਐੱਲ, ਪੰਜਾਬ ’ਚ ਨਸ਼ੇ ਦਾ ਕਹਿਰ, ਗੈਂਗਸਟਰਵਾਦ, ਵਿਗੜੀ ਕਾਨੂੰਨ ਵਿਵਸਥਾ, ਭ੍ਰਿਸ਼ਟਚਾਰ ’ਤੇ ਕਰਜ਼ੇ ਸਮੇਤ ਪੰਜਾਬ ਦੇ ਗੰਭੀਰ ਮੁੱਦੇ ਨਹੀਂ ਚੁੱਕੇ।

Advertisement

ਸ੍ਰੀ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਸਵਾ ਚਾਰ ਸਾਲ ਦੇ ਕਾਰਜਕਾਲ ’ਚ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਰਾਸ਼ਟਰਪਤੀ ਤੋਂ ਮੁਲਾਕਾਤ ਲਈ ਕਦੇ ਸਮਾਂ ਨਹੀਂ ਮੰਗਿਆ, ਪਰ ਜਦੋਂ ਉਨ੍ਹਾਂ ਦੀ ਸਰਕਾਰ ਜਾਣ ਵਾਲੀ ਹੈ ਤਾਂ ਆਪਣੀ

ਮੁੱਖ ਮੰਤਰੀ ਨੂੰ ਪੰਜਾਬ ਨਾਲੋਂ ਪਾਰਟੀ ਹਿੱਤ ਪਿਆਰੇ: ਚੰਦੂਮਾਜਰਾ

ਪਟਿਆਲਾ (ਸਰਬਜੀਤ ਸਿੰਘ ਭੰਗੂ): ਸ਼੍ੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਨਾਲ ਲੈ ਕੇ ਦਿੱਲੀ ਵੱਲ ਕੂਚ ਕੀਤਾ ਪ੍ਰੰਤੂ ਜਦੋਂ ਕੇਂਦਰ ਨਾਲ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਲੜਾਈ ਲੜਨ ਦਾ ਸਮਾਂ ਸੀ, ਉਸ ਸਮੇਂ ਚੁੱਪ ਕਿਉਂ ਵੱਟੀ ਰੱਖੀ, ਜਦੋਂ ਭਾਖੜਾ ਡੈਮ ਤੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖੋਹੀ ਜਾ ਰਹੀ ਸੀ ਅਤੇ ਡੈੱਮ ਉੱਤੇ ਕੇਂਦਰੀ ਫੋਰਸ ਬਿਠਾ ਦਿੱਤੀ ਗਈ ਸੀ ਤਾਂ ਅਜਿਹਾ ਕਿਉਂ ਨਹੀਂ ਕੀਤਾ ਗਿਆ? ਲੰਬੇ ਸਮੇਂ ਤੋਂ ਪੰਜਾਬ ਦੀ ਰਾਜਧਾਨੀ ਦਾ ਮਸਲਾ ਲਟਕਿਆ ਹੋਇਆ ਹੈ, ਪ੍ਰੰਤੂ ਕੁਝ ਸਾਲਾਂ ਤੋਂ ਕੇਂਦਰ ਵੱਲੋਂ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਦੀ 60:40 ਦੀ ਰੇਸ਼ੋ ਖਤਮ ਕਰਕੇ ਚੰਡੀਗੜ੍ਹ ਨੂੰ ਪੱਕੇ ਤੌਰ ‘ਤੇ ਯੂਟੀ ਬਣਾਉਣ ਵੱਲ ਚੁੱਕੇ ਕਦਮ ਸੂਬੇ ਨੂੰ ਰਾਜਧਾਨੀ ਤੋਂ ਵਾਂਝੇ ਕਰਨ ਵਾਲੀ ਗੱਲ ਹੈ। ਇਹ ਸਾਰਾ ਕੁਝ ਆਪ ਦੇ ਕਾਰਜਕਾਲ ਦੌਰਾਨ ਵਾਪਰਿਆ ਪਰ ਇਨ੍ਹਾਂ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਕੇਂਦਰ ਜਦੋਂ ਈ.ਡੀ ਦੀ ਵਰਤੋਂ ਕਰਦੀ ਹੈ ਤਾਂ ਨਾਜਾਇਜ਼ ਹੈ, ਜੇਕਰ ਪੰਜਾਬ ਸਰਕਾਰ ਰਾਜਸੀ ਵਿਰੋਧੀਆਂ ਨੂੰ ਦਬਾਉਣ ਲਈ ਵਿਜੀਲੈਂਸ ਦੀ ਵਰਤੋਂ ਕਰਦੀ ਤਾਂ ਜਾਇਜ਼ਾ ਹੈ?

Advertisement
×