ਅਕਾਲੀ ਦਲ ਨੇ ਮਜ਼ਬੂਤੀ ਨਾਲ ਚੋਣ ਲੜੀ : ਝਿੰਜਰ
ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 23 ਜੂਨ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਬਾਰੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਹੁਤ ਮਜ਼ਬੂਤੀ ਨਾਲ ਇਹ ਚੋਣ ਲੜੀ ਅਤੇ 2022 ਦੀਆਂ...
Advertisement
ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 23 ਜੂਨ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਦੇ ਨਤੀਜਿਆਂ ਬਾਰੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਹੁਤ ਮਜ਼ਬੂਤੀ ਨਾਲ ਇਹ ਚੋਣ ਲੜੀ ਅਤੇ 2022 ਦੀਆਂ ਚੋਣਾਂ ਨਾਲੋਂ ਵੱਧ ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਸ਼ਹਿਰੀ ਹਲਕਾ ਹੈ, ਜਿੱਥੇ ਪਿਛਲੇ ਕਈ ਸਾਲਾਂ ਤੋਂ ਅਕਾਲੀ ਦਲ ਨੇ ਨਗਰ ਨਿਗਮ ਦੀ ਚੋਣ ਵੀ ਨਹੀਂ ਲੜੀ। ਉਨ੍ਹਾਂ ਕਿਹਾ ਕਿ 2007 ਤੋਂ 2017 ਵਿੱਚ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਸਰਕਾਰ ਸਮੇਂ ਵੀ ਨਗਰ ਨਿਗਮ ਦੇ ਜ਼ਿਆਦਾਤਰ ਵਾਰਡਾਂ ’ਤੇ ਭਾਜਪਾ ਹੀ ਚੋਣ ਲੜਦੀ ਰਹੀ ਹੈ। ਇਸ ਦੇ ਬਾਵਜੂਦ ਅਕਾਲੀ ਦਲ ਨੇ 2022 ਮਗਰੋਂ ਇਹ ਚੋਣਾਂ ਮਜ਼ਬੂਤੀ ਨਾਲ ਲੜੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ 8 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚ ਮਜ਼ਬੂਤੀ ਨਾਲ ਚੋਣ ਲੜੇਗਾ।
Advertisement
Advertisement