ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਭੁਲੱਥ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਹੁਣ ਤੱਕ 89 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨਾਲ ਕੀਤੇ ਸਮਝੌਤੇ ਤਹਿਤ ਬਸਪਾ ਲਈ 20 ਸੀਟਾਂ ਛੱਡੀਆਂ ਹਨ ਜਦਕਿ ਅਕਾਲੀ ਦਲ 97 ਸੀਟਾਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰੇਗਾ।