ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੂਨ
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ’ਤੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 1549 ਕਰੋੜ ਰੁਪਏ ਖੁਰਦ ਬੁਰਦ ਕਰਨ ਦੋਸ਼ ਲਾਏ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਪਿਛਲੇ ਤਿੰਨ ਵਿੱਤੀ ਸਾਲਾਂ ਤੋਂ ਪ੍ਰਾਈਵੇਟ ਵਿਦਿਅਕ ਅਦਾਰਿਆਂ ਨੂੰ ਐੱਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਜਾਰੀ ਕਰਨ ਵਿਚ ਨਾਕਾਮ ਰਹੀ ਹੈ। ਐਸਸੀ ਵਿਦਿਆਰਥੀਆਂ ਦਾ ਭਵਿੱਖ ਹੀ ਖ਼ਤਰੇ ਵਿਚ ਪੈ ਗਿਆ ਹੈ ਤੇ ਜੁਆਇੰਟ ਐਸੋਸੀਏਸ਼ਨ ਆਫ ਕਾਲਜਿਜ਼ ਨੇ ਕਿਹਾ ਕਿ ਐਸਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ ਪੈਸਾ ਨਿੱਜੀ ਵਿਦਿਅਕ ਅਦਾਰਿਆਂ ਨੂੰ ਨਾ ਮਿਲਣ ਕਾਰਨ ਉਹ ਐਸਸੀ ਵਿਦਿਆਰਥੀਆਂ ਦੇ ਰੋਲ ਨੰਬਰ ਰੋਕ ਲੈਣਗੇ। ਉਨ੍ਹਾਂ ਪ੍ਰਾਈਵੇਟ ਵਿਦਿਅਕ ਅਦਾਰਿਆਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।