ਖੇਤਰੀ ਪ੍ਰਤੀਨਿਧ
ਪਟਿਆਲਾ, 23 ਫ਼ਰਵਰੀ
ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਮੁੱਖ ਬੁਲਾਰੇ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 24 ਫਰਵਰੀ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਜ਼ਿਲ੍ਹੇ ਵਿੱਚ ਪਾਰਟੀ ਆਗੂਆਂ ਦੇ 11-11 ਮੈਂਬਰੀ ਜਥੇ ਮੰਗ ਪੱਤਰ ਦੇਣ ਜਾਣਗੇ ਜਿਨ੍ਹਾਂ ਵਿੱਚ ਸਬੰਧਤ ਖੇਤਰ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਪ੍ਰਮੁੱਖ ਆਗੂ ਵੀ ਸ਼ਾਮਲ ਹੋਣਗੇ। ਬੀਰਦਵਿੰਦਰ ਦਾ ਕਹਿਣਾ ਸੀ ਕਿ ਪੈਟਰੋਲੀਅਮ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਨਾਲ ਹਰੇਕ ਵਰਗ ਦੇ ਲੋਕਾਂ ’ਤੇ ਵਿੱਤੀ ਬੋਝ ਪੈ ਰਿਹਾ ਹੈ ਪਰ ਅਫਸੋਸ ਹੈ ਕਿ ਪੰਜਾਬ ਸਮੇਤ ਹੋਰ ਰਾਜਾਂ ਦੀਆਂ ਸਰਕਾਰਾਂ ਸੂਬਾਈ ਟੈਕਸ ਨਹੀਂ ਘਟਾ ਰਹੀਆਂ। ਇਸ ਵਾਧੇ ਲਈ ਕੇਂਦਰ ਸਮੇਤ ਪੰਜਾਬ ਅਤੇ ਦੂਜੇ ਰਾਜਾਂ ਦੀਆਂ ਸਰਕਾਰਾਂ ਵੀ ਜ਼ਿੰਮੇਵਾਰ ਹਨ।