ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀ ਦਲ ਵੱਲੋਂ ਭਿੱਖੀਵਿੰਡ ’ਚ ਧਰਨਾ

‘ਆਪ’ ਆਗੂਆਂ ’ਤੇ ਦਲ ਦੇ ੳੁਮੀਦਵਾਰਾਂ ਦੇ ਪਰਚੇ ਪਾਡ਼ਨ ਦਾ ਦੋਸ਼
ਐੱਸ ਐੱਸ ਪੀ ਸੁਰਿੰਦਰ ਲਾਂਬਾ ਅਕਾਲੀ ਆਗੂਆਂ ਨੂੰ ਧਰਨਾ ਚੁੱਕਣ ਲਈ ਮਨਾਉਂਦੇ ਹੋਏ|
Advertisement

ਗੁਰਬਖ਼ਸ਼ਪੁਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਭਿੱਖੀਵਿੰਡ ਦੇ ਚੌਕ ਵਿੱਚ ਧਰਨਾ ਦਿੱਤਾ ਗਿਆ। ਇਹ ਧਰਨਾ ਪਾਰਟੀ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪਰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕਥਿਤ ਤੌਰ ’ਤੇ ਪਾੜ ਦੇਣ ਖਿਲਾਫ਼ ਦਿੱਤਾ ਗਿਆ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।

Advertisement

ਉਨ੍ਹਾਂ ਦੋਸ਼ ਲਗਾਇਆ ਕਿ ਹਾਕਮ ਧਿਰ ਆਪਣੀ ਹਾਰ ਨੂੰ ਸਾਹਮਣੇ ਦੇਖਦਿਆਂ ਵਿਰੋਧੀਆਂ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀ ਚੋਣ ਲੜਨ ਤੋਂ ਰੋਕਣ ਲਈ ਅਜਿਹਾ ਕਰ ਰਹੀ ਹੈ| ਉਹ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਲੋਕਤੰਤਰ ਦੀ ਰਾਖੀ ਵਾਸਤੇ ਪਾਰਟੀ ਵਰਕਰਾਂ ਦੇ ਨਾਲ ਹਨ ਅਤੇ ਹਮੇਸ਼ਾ ਮੋਹਰੀ ਹੋ ਕੇ ਲੜਾਈ ਲੜਨਗੇ। ਉਹ ਇਸ ਭ੍ਰਿਸ਼ਟ ਤੇ ਫੇਲ੍ਹ ਸਰਕਾਰ ਨੂੰ ਕਿਸੇ ਵੀ ਕੀਮਤ ’ਤੇ ਲੋਕਤੰਤਰ ਦਾ ਕਤਲ ਨਹੀਂ ਕਰਨ ਦੇਣਗੇ| ਉਨ੍ਹਾਂ ਮੌਕੇ ’ਤੇ ਸੂਬਾ ਚੋਣ ਕਮਿਸ਼ਨ ਨੂੰ ਫੋਨ ਵੀ ਕੀਤਾ ਅਤੇ ਦੱਸਿਆ ਕਿ ਅਕਾਲੀ ਦਲ ਕੋਲ ਇਸ ਗੱਲ ਦੇ ਵੀਡੀਓ ਸਬੂਤ ਮੌਜੂਦ ਹਨ ਕਿ ‘ਆਪ’ ਆਗੂ ਪੁਲੀਸ ਦੀ ਮਦਦ ਨਾਲ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜ ਰਹੇ ਹਨ। ਮੌਕੇ ’ਤੇ ਐੱਸ ਐੱਸ ਪੀ ਤਰਨ ਤਾਰਨ ਸੁਰਿੰਦਰ ਲਾਂਬਾ ਨੇ ਬਿਨਾਂ ਭੇਦ-ਭਾਵ ਦੇ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਦਾ ਯਕੀਨ ਦਿੱਤਾ| ਇਸ ’ਤੇ ਧਰਨਾ ਉਠਾ ਲਿਆ ਗਿਆ| ਸ੍ਰੀ ਬਾਦਲ ਨੇ ਤਰਨ ਤਾਰਨ ’ਚ ਪਾਰਟੀ ਉਮੀਦਵਾਰਾਂ ਨੂੰ ਚੋਣਾਂ ਜਿੱਤਣ ਲਈ ਪੂਰੀ ਤਾਕਤ ਲਾਉਣ ਦੀ ਅਪੀਲ ਕੀਤੀ|

Advertisement
Show comments