ਕਿਸਾਨਾਂ ਨੂੰ ਗੁਮਰਾਹ ਕਰ ਰਿਹੈ ਅਕਾਲੀ ਦਲ: ਕੈਪਟਨ

ਮੁੱਖ ਮੰਤਰੀ ਵੱਲੋਂ ਹਰਸਿਮਰਤ ਬਾਦਲ ਨੂੰ ਕਰਾਰਾ ਜੁਆਬ

ਕਿਸਾਨਾਂ ਨੂੰ ਗੁਮਰਾਹ ਕਰ ਰਿਹੈ ਅਕਾਲੀ ਦਲ: ਕੈਪਟਨ

ਚਰਨਜੀਤ ਭੁੱਲਰ 

ਚੰਡੀਗੜ੍ਹ, 15 ਸਤੰਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਮੋੜਵਾਂ ਜੁਆਬ ਦਿੰਦਿਆਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਅਕਾਲੀ ਦਲ ਕਿਸਾਨਾਂ ਦਾ ਧਿਆਨ ਕੇਂਦਰ ਤੋਂ ਪੰਜਾਬ ਵੱਲ ਮੋੜਨਾ ਚਾਹੁੰਦਾ ਹੈ ਪਰ ਉਹ (ਅਕਾਲੀ ਦਲ) ਪੰਜਾਬ ਤੇ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਅਣਜਾਣ ਹਨ| ਮੁੱਖ ਮੰਤਰੀ ਨੇ ਕਿਹਾ, ‘ਹਰਸਿਮਰਤ ਕੌਰ ਬਾਦਲ ਨੂੰ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ’ਤੇ ਬੋਲਣ ਦਾ ਕੋਈ ਨੈਤਿਕ ਹੱਕ ਨਹੀਂ ਹੈ| ਹਰਸਿਮਰਤ ਇਸ ਕਿਸਾਨ ਵਿਰੋਧੀ ਫ਼ੈਸਲੇ ’ਚ ਧਿਰ ਬਣੇ ਸਨ ਅਤੇ ਚਾਹੁੰਦੇ ਤਾਂ ਉਹ ਇਸ ਸੰਕਟ ਨੂੰ ਟਾਲ ਸਕਦੇ ਸਨ।’ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਕੰਡੇ ਅਕਾਲੀ ਦਲ ਨੇ ਹੀ ਬੀਜੇ ਹਨ ਅਤੇ ਹੁਣ ਹਰਸਿਮਰਤ ਕੌਰ ਬਾਦਲ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਬਿਆਨਬਾਜ਼ੀ ਕਰ ਰਹੇ ਹਨ| ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਗੱਠਜੋੜ ਸਰਕਾਰ ਵੱਲੋਂ ਉਠਾਏ ਮਾਰੂ ਕਦਮਾਂ ਕਾਰਨ ਕਿਸਾਨਾਂ ਨੂੰ ਘਰ-ਬਾਰ ਛੱਡ ਕੇ ਮਜਬੂਰਨ ਕੌਮੀ ਰਾਜਧਾਨੀ ਦੀ ਸਰਹੱਦ ’ਤੇ ਬੈਠਣਾ ਪਿਆ ਹੈ, ਜਿੱਥੇ ਕਿੰਨੇ ਹੀ ਕਿਸਾਨ ਮਜ਼ਦੂਰ ਆਪਣੀਆਂ ਜਾਨਾਂ ਗੁਆ ਚੁੱਕੇ ਹਨ| ਚੇਤੇ ਰਹੇ ਕਿ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਪੰਜਾਬ ਵਿੱਚ ਵੀ ਪ੍ਰਦਰਸ਼ਨ ਕਰਨ ਦਾ ਸੁਝਾਅ ਦਿੱਤਾ ਸੀ, ਜਿਸ ’ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ, ‘ਇਹ ਤਾਂ ਉਹ ਗੱਲ ਹੋਈ ਕਿ ਕਿਸੇ ਨੂੰ  ਦੁਸ਼ਮਣ ਖ਼ਿਲਾਫ਼ ਲੜਨ ਲਈ ਪੱਛਮੀ ਫ਼ਰੰਟ ’ਤੇ ਜਾਣ ਲਈ ਕਿਹਾ ਜਾਵੇ ਜਦਕਿ ਦੁਸ਼ਮਣ ਪੂਰਬੀ ਬਾਰਡਰ ’ਤੇ ਖੜ੍ਹਾ ਹੈ|’ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਲੀਡਰਸ਼ਿਪ ਜਾਣਬੁੱਝ ਕੇ ਹੁਣ ਝੂਠ ਬੋਲ ਰਹੀ ਹੈ ਅਤੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਦੁਰਦਸ਼ਾ ਪ੍ਰਤੀ ਬੇਪ੍ਰਵਾਹ ਹੈ | ਮੁੱਖ ਮੰਤਰੀ ਨੇ ਹਰਸਿਮਰਤ ਨੂੰ  ਕਿਹਾ, ‘ਤੁਹਾਨੂੰ 10 ਸਾਲਾਂ ਦੇ ਸਮੇਂ ਦੌਰਾਨ ਦੁੱਖ ਤੇ ਪੀੜਾ ਦਾ ਅਹਿਸਾਸ ਨਹੀਂ ਹੋਇਆ ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਥਿਤ ਭ੍ਰਿਸ਼ਟ ਕਾਰਿਆਂ ਨਾਲ ਲੋਕਾਂ ਨੂੰ  ਇੱਕ ਤੋਂ ਬਾਅਦ ਇੱਕ ਜ਼ਖ਼ਮ ਦਿੱਤਾ| ਅਕਾਲੀਆਂ ਨੇ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ਦੀਆਂ ਮੁਸੀਬਤਾਂ ਨਾ ਕਦੇ ਸਮਝੀਆਂ ਸਨ ਅਤੇ ਨਾ ਹੀ ਸਮਝਣਾ ਚਾਹੁੰਦੇ ਹਨ।’ 

‘ਕਈਆਂ ਦੀਆਂ ਨੌਕਰੀਆਂ ਖੁੱਸਣ ਦੀ ਸੰਭਾਵਨਾ’

ਮੁੱਖ ਮੰਤਰੀ ਨੇ ਇਹ ਵੀ ਸਾਫ਼ ਕੀਤਾ ਕਿ ਲਗਾਤਾਰ ਚੱਲ ਰਹੇ ਪ੍ਰਦਰਸ਼ਨਾਂ ਕਰਕੇ ਬਹੁਤ ਜਣੇ ਪਹਿਲਾਂ ਹੀ ਆਪਣੀਆਂ ਨੌਕਰੀਆਂ ਗੁਆ ਚੁੱਕੇ ਹਨ ਅਤੇ ਕਈਆਂ ਦੀ ਨੌਕਰੀ ਖੁੱਸਣ ਦੀ ਸੰਭਾਵਨਾ ਹੈ| ਇੱਥੋਂ ਤੱਕ ਕਿ ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ‘ਫਿਕੀ’ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਲਗਾਤਾਰ ਪ੍ਰਦਰਸ਼ਨਾਂ ਦਾ ਪੰਜਾਬ ਦੇ ਉਦਯੋਗਾਂ ਅਤੇ ਵਣਜ ’ਤੇ ਲੰਬੇ ਸਮੇਂ ਲਈ ਮਾੜਾ ਪ੍ਰਭਾਵ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖ਼ੁਦ ਇਸ ਮੁੱਦੇ ਉੱਤੇ ਕਈ ਮੀਟਿੰਗਾਂ ਕੀਤੀਆਂ ਹਨ ਪਰ ਕਿਸਾਨਾਂ ਦੀ ਉਸ ਇੱਛਾ ਦਾ ਸਤਿਕਾਰ ਕੀਤਾ ਕਿ ‘ਕੋਈ ਵੀ ਰਾਜਸੀ ਪਾਰਟੀ ਜਾਂ ਲੀਡਰ ਇਸ ਮਾਮਲੇ ਵਿੱਚ ਦਖ਼ਲ ਨਾ ਦੇਵੇ|’  

ਕੈਪਟਨ ਨੇ ਛੇ ਮੈਂਬਰੀ ਕਮੇਟੀ ਨੂੰ ਲੰਚ ਕਰਵਾਇਆ

ਚੰਡੀਗੜ੍ਹ (ਟਨਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੋਣ ਮਨੋਰਥ ਪੱਤਰ ਲਾਗੂ ਕਰਨ ਲਈ ਨਵ ਗਠਿਤ ਛੇ ਮੈਂਬਰੀ ਕਮੇਟੀ ਨੂੰ ਦੁਪਹਿਰ ਦਾ ਖਾਣਾ ਖਵਾਇਆ ਹੈ| ਚੇਤੇ ਰਹੇ ਕਿ ਛੇ ਮੈਂਬਰੀ ਕਮੇਟੀ ਦੀ ਅਗਵਾਈ ਸੀਨੀਅਰ ਆਗੂ ਲਾਲ ਸਿੰਘ ਕਰ ਰਹੇ ਹਨ| ਸਿਸਵਾਂ ਫਾਰਮ ਹਾਊਸ ’ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਕਮੇਟੀ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਮਨੋਰਥ ਪੱਤਰ ਨਾਲ ਸਬੰਧਤ ਮਸਲਿਆਂ ’ਤੇ ਮਸ਼ਵਰਾ ਵੀ ਲਿਆ ਹੈ| ਕਮੇਟੀ ਦੇ ਮੈਂਬਰਾਂ ਨੇ ਆਪਣੇ ਸੁਝਾਅ ਵੀ ਮੁੱਖ ਮੰਤਰੀ ਅੱਗੇ ਰੱਖੇ ਹਨ| ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਚੋਣ ਮਨਰੋਥ ਪੱਤਰ ਨੂੰ ਲਾਗੂ ਕਰਨ ਬਾਬਤ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਚੇਅਰਮੈਨ ਲਾਲ ਸਿੰਘ ਤੋਂ ਇਲਾਵਾ ਵਿਧਾਇਕ ਕੁਸ਼ਲਦੀਪ ਸਿੰਘ ਢਿਲੋਂ, ਸੁਰਿੰਦਰ ਕੁਮਾਰ ਡਾਵਰ, ਡਾ. ਰਾਜ ਕੁਮਾਰ ਚੱਬੇਵਾਲ, ਕੈਪਟਨ ਸੰਦੀਪ ਸਿੰਘ ਸੰਧੂ ਅਤੇ ਮਨਦੀਪ ਬਾਜਵਾ ਸ਼ਾਮਲ ਹਨ| ਅੱਜ ਇਸ ਕਮੇਟੀ ਦੀ ਪਹਿਲੀ ਮੀਟਿੰਗ ਸਿਸਵਾਂ ਫਾਰਮ ਹਾਊਸ ’ਤੇ ਰੱਖੀ ਗਈ ਸੀ, ਜਿੱਥੇ ਪਲੇਠੀ ਮੀਟਿੰਗ ਮੌਕੇ ਮੁੱਖ ਮੰਤਰੀ ਅਮਰਿੰਦਰ ਤਰਫੋਂ ਦੁਪਹਿਰ ਦਾ ਖਾਣਾ ਦਿੱਤਾ ਗਿਆ| ਵਿਧਾਇਕ ਸੁਰਿੰਦਰ ਕੁਮਾਰ ਡਾਵਰ ਨੇ ਕਿਹਾ ਕਿ ਛੇ ਮੈਂਬਰੀ ਕਮੇਟੀ ਦੇ ਮੈਂਬਰਾਂ ਨੂੰ ਅੱਜ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦੁਪਹਿਰ ਦਾ ਖਾਣਾ ਦਿੱਤਾ ਸੀ ਅਤੇ ਅੱਜ ਦੀ ਮਿਲਣੀ ਰਸਮੀ ਸੀ| ਉਨ੍ਹਾਂ ਕਿਹਾ ਕਿ ਦੁਪਹਿਰ ਦੇ ਖਾਣੇ ਮੌਕੇ ਕੋਈ ਖਾਸ ਵਿਚਾਰ ਵਟਾਂਦਰਾ ਨਹੀਂ ਹੋਇਆ ਹੈ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All