ਭਾਜਪਾ ਤੋਂ ਵੀ ਪੱਛੜਿਆ ਅਕਾਲੀ ਦਲ

ਭਾਜਪਾ ਤੋਂ ਵੀ ਪੱਛੜਿਆ ਅਕਾਲੀ ਦਲ

ਜੁਪਿੰਦਰਜੀਤ ਸਿੰਘ

ਚੰਡੀਗੜ੍ਹ, 26 ਜੂਨ

ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਅੱਜ ਆਏ ਨਤੀਜਿਆਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਪੰਜਵੇਂ ਸਥਾਨ ’ਤੇ ਰਹਿਣ ਕਾਰਨ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾਅ ਸਕਿਆ। ਚੋਣ ਨਤੀਜੇ ’ਚ ਪਾਰਟੀ ਦੀ ਕਾਰਗੁਜ਼ਾਰੀ ’ਤੇ ਪਾਰਟੀ ਦੇ ਅੰਦਰੋਂ ਸਵਾਲ ਖੜ੍ਹੇ ਹੋਣ ਲੱਗੇ ਹਨ।

ਵਿਧਾਨ ਸਭਾ ਚੋਣਾਂ (ਸ਼੍ਰੋਮਣੀ ਅਕਾਲੀ ਦਲ ਦੀਆਂ 117 ’ਚੋਂ ਤਿੰਨ ਸੀਟਾਂ) ਵਿੱਚ ਕਰਾਰੀ ਹਾਰ ਹੋਣ ਤੋਂ ਤਿੰਨ ਮਹੀਨੇ ਬਾਅਦ ਹੋਈ ਜ਼ਿਮਨੀ ਚੋਣ ਵਿੱਚ ਜਿੱਤਣ ਬਾਰੇ ਕੋਈ ਵੀ ਪਾਰਟੀ ਨਹੀਂ ਸੋਚਦੀ ਪਰ ਸ਼੍ਰੋਮਣੀ ਅਕਾਲੀ ਦਲ ਲਈ ਇਹ ਚੋਣ ਨਤੀਜੇ ਵੱਡਾ ਝਟਕਾ ਇਸ ਲਈ ਵੀ ਹਨ ਕਿਉਂਕਿ ਉਸ ਦੀ ਪੁਰਾਣੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੂੰ ਇਸ ਚੋਣ ’ਚ ਉਸ ਨਾਲੋਂ ਵੱਧ ਵੋਟਾਂ ਮਿਲੀਆਂ ਹਨ ਤੇ ਉਹ ਚੌਥੇ ਸਥਾਨ ’ਤੇ ਰਹੀ ਹੈ। ਸ਼੍ਰੋਮਣੀ ਅਕਾਲੀ 2009 ਤੋਂ ਬਾਅਦ ਇਹ ਸੀਟ ਨਹੀਂ ਜਿੱਤ ਸਕਿਆ ਹੈ ਪਰ ਉਸ ਨੇ ਹਰ ਚੋਣ ਵਿੱਚ ਸਖਤ ਟੱਕਰ ਜ਼ਰੂਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਜਿੱਥੇ 6.2 ਫੀਸਦ ਵੋਟਾਂ ਮਿਲੀਆਂ ਉੱਥੇ ਹੀ ਭਾਜਪਾ ਨੂੰ 9.33 ਫੀਸਦ ਵੋਟਾਂ ਪੋਲ ਹੋਈਆਂ। ਭਾਜਪਾ ਨੂੰ ਸਾਬਕਾ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਇਸ ਹਲਕੇ ਵਿਚਲੇ ਪ੍ਰਭਾਵ ਦਾ ਲਾਹਾ ਮਿਲਿਆ ਹੈ। 

ਇਸ ਸੀਟ ’ਤੇ 18 ਵਾਰ ਹੋਈਆਂ ਚੋਣਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ ਛੇ ਵਾਰ ਜਿੱਤ ਦਰਜ ਕੀਤੀ ਹੈ। ਪਾਰਟੀ ਨੇ ਆਖਰੀ ਵਾਰ 2004 ਦੀਆਂ ਚੋਣਾਂ ’ਚ ਇਹ ਸੀਟ ਜਿੱਤੀ ਸੀ ਜਦੋਂ ਸੁਖਦੇਵ ਸਿੰਘ ਢੀਂਡਸਾ ਪਾਰਟੀ ਵੱਲੋਂ ਉਮੀਦਵਾਰ ਸਨ। ਇਸ ਤੋਂ ਬਾਅਦ ਪਾਰਟੀ ਦਾ ਨਿਘਾਰ ਸ਼ੁਰੂ ਹੋ ਗਿਆ। ਸਾਲ 2009 ਦੀ ਚੋਣ ਵਿੱਚ ਸੁਖਦੇਵ ਢੀਂਡਸਾ 34.13 ਫੀਸਦ ਵੋਟਾਂ ਹਾਸਲ ਕਰਕੇ ਦੂਜੇ ਸਥਾਨ ’ਤੇ ਰਹੇ ਸਨ। 2014 ’ਚ ਸੁਖਦੇਵ ਸਿੰਘ ਢੀਂਡਸਾ ਨੂੰ 29.23 ਫੀਸਦ ਵੋਟਾਂ ਮਿਲੀਆਂ ਤੇ ਦੂਜੇ ਸਥਾਨ ’ਤੇ ਰਹੇ। 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ੍ਰੀ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਇਸ ਸੀਟ ਤੋਂ ਚੋਣ ਲੜੀ ਤੇ 23.88 ਫੀਸਦ ਵੋਟਾਂ ਹਾਸਲ ਕੀਤੀਆਂ। ਜੁਲਾਈ 2020 ਵਿੱਚ ਢੀਂਡਸਾ ਪਰਿਵਾਰ ਨੇ ਲੀਡਰਸ਼ਿਪ ਤੇ ਸਿਆਸਤ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਕਰ ਲਿਆ। 

ਪਾਰਟੀ ਦੇ ਕੋਰ ਕਮੇਟੀ ਮੈਂਬਰ ਤੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਬਰਾੜ ਨੇ ਕਿਹਾ ਕਿ ਸੂਬੇ ਤੇ ਸਿੱਖਾਂ ਲਈ ਕੋਈ ਸਪੱਸ਼ਟ ਏਜੰਡਾ ਨਾ ਹੋਣ ਕਾਰਨ ਪਾਰਟੀ ਇਹ ਚੋਣ ਜਾਰੀ ਹੈ। ਉਨ੍ਹਾਂ ਪਾਰਟੀ ਨੂੰ ਸੁਖਦੇਵ ਸਿੰਘ ਢੀਂਡਸਾ, ਬਲਵੰਤ ਸਿੰਘ ਰਾਮੂਵਾਲੀਆ, ਰਵੀ ਇੰਦਰ ਸਿੰਘ ਸਮੇਤ ਹੋਰ ਬਾਗੀ ਆਗੂਆਂ ਨੂੰ ਨਾਲ ਜੋੜਨ ਦਾ ਸੱਦਾ ਦਿੱਤਾ। ਉਨ੍ਹਾਂ ਹਾਲਾਂਕਿ ਪਾਰਟੀ ਲੀਡਰਸ਼ਿਪ ’ਚ ਤਬਦੀਲੀ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਾਝਾ, ਦੋਆਬਾ ਤੇ ਮਾਲਵਾ ਜ਼ੋਨ ਵਿੱਚ ਭਵਿੱਖ ਲਈ ਨਵੇਂ ਨੌਜਵਾਨ ਆਗੂ, ਮਹਿਲਾ ਆਗੂ ਤੇ ਪੱਛੜੇ ਵਰਗਾਂ ਦੇ ਨੁਮਾਇੰਦੇ ਤਿਆਰ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਅਮਲ ’ਚ ਲਿਆਉਣ ਦਾ ਸੱਦਾ ਦਿੱਤਾ। 

ਪਾਰਟੀ ਦੀ ਹਾਰ ਦੇ ਕਾਰਨਾਂ ਵੱਲ ਧਿਆਨ ਦਿਆਂਗੇ: ਝੂੰਦਾਂ

ਇਸੇ ਸਾਲ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਨਮੋਸ਼ੀਜਨਕ ਹਾਰ ਦੇ ਕਾਰਨਾਂ ਦੀ ਸਮੀਖਿਆ ਅਤੇ ਪਾਰਟੀ ਅੰਦਰ ਸੁਧਾਰਾਂ ਬਾਰੇ ਚਰਚਾ ਕਰਨ ਲਈ ਬਣਾਈ ਕਮੇਟੀ ਦੇ ਮੁਖੀ ਤੇ ਸੰਗਰੂਰ (ਦਿਹਾਤੀ) ਤੋਂ ਪਾਰਟੀ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਚੋਣ ਨਤੀਜਿਆਂ ’ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦਾ ਚਿੰਤਨ ਕਰਨਗੇ ਤੇ ਹਾਰ ਦੇ ਕਾਰਨਾਂ ਵੱਲ ਧਿਆਨ ਦੇਣਗੇ।

ਸਿੱਖ ਬੰਦੀਆਂ ਦਾ ਮਸਲਾ ਉਠਾਉਂਦੇ ਰਹਾਂਗੇ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਇਹ ਜ਼ਿਮਨੀ ਚੋਣ ਸਿਧਾਂਤਾਂ ’ਤੇ ਲੜੀ ਹੈ ਤੇ ਉਹ ਇਸ ’ਤੇ ਡੱਟ ਕੇ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ, ‘ਅਸੀਂ ਸਾਰੀਆਂ ਪੰਥਕ ਜਥੇਬੰਦੀਆਂ ਨਾਲ ਤਾਲਮੇਲ ਮਗਰੋਂ ਸਿੱਖ ਬੰਦੀਆਂ ਦੇ ਪਰਿਵਾਰ ’ਚੋਂ ਉਮੀਦਵਾਰ ਮੈਦਾਨ ’ਚ ਉਤਾਰਿਆ ਸੀ। ਇਹ ਇੱਕ ਸਿਧਾਂਤਕ ਲੜਾਈ ਸੀ। ਅਸੀਂ ਸਿੱਖ ਬੰਦੀਆਂ ਦੀ ਰਿਹਾਈ ਲਈ ਆਪਣਾ ਸੰਘਰਸ਼ ਜਾਰੀ ਰੱਖਾਂਗੇ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸੂਬਿਆਂ ਦੇ ਹੱਕਾਂ ਉੱਤੇ ਇੱਕ ਹੋਰ ਡਾਕਾ: ਭਗਵੰਤ ਮਾਨ

ਸੂਬਿਆਂ ਦੇ ਹੱਕਾਂ ਉੱਤੇ ਇੱਕ ਹੋਰ ਡਾਕਾ: ਭਗਵੰਤ ਮਾਨ

w ਹੱਕਾਂ ਦੀ ਰਾਖੀ ਲਈ ਸੰਸਦ ਤੋਂ ਸੜਕ ਤੱਕ ਲੜਾਈ ਲੜਾਂਗੇ

ਬਿਹਾਰ: ਜਨਤਾ ਦਲ (ਯੂ) ਤੇ ਭਾਜਪਾ ਦੇ ਸਬੰਧਾਂ ’ਚ ਤਰੇੜ

ਬਿਹਾਰ: ਜਨਤਾ ਦਲ (ਯੂ) ਤੇ ਭਾਜਪਾ ਦੇ ਸਬੰਧਾਂ ’ਚ ਤਰੇੜ

ਨਿਤੀਸ਼ ਨੇ ਪਾਰਟੀ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਅੱਜ ਮੀਟਿੰਗ ਸੱਦੀ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਸ਼ਿਵ ਮੰਦਰ ’ਚ ਹੋਏ ਨਤਮਸਤਕ; ਨੇਤਾਜੀ ਸੁਭਾਸ਼ ਚੰਦਰ...

ਸ਼ਹਿਰ

View All