ਅਕਾਲੀ ਦਲ ਨੇ ਬੇਅਦਬੀ ਮਾਮਲਿਆਂ ’ਚ ਬਣੀ ਸਿਲੈਕਟ ਕਮੇਟੀ ’ਤੇ ਉਂਗਲ ਚੁੱਕੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਮਾਮਲਿਆਂ ’ਤੇ ਬਣਾਈ ਗਈ ਸਿਲੈਕਟ ਕਮੇਟੀ ’ਤੇ ਉਂਗਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਬ ਦੀ ਬੇਅਦਬੀ ਕਰਨ ਵਾਲੇ ਦੀ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਮਾਮਲਿਆਂ ’ਤੇ ਬਣਾਈ ਗਈ ਸਿਲੈਕਟ ਕਮੇਟੀ ’ਤੇ ਉਂਗਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਬ ਦੀ ਬੇਅਦਬੀ ਕਰਨ ਵਾਲੇ ਦੀ ਹਮਾਇਤ ਕਰਨ ਵਾਲੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੂੰ ਸਿਲੈਕਟ ਕਮੇਟੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਲੈਕਟ ਕਮੇਟੀ ਤਾਂ ਸਿਰਫ ਇਸ ਮਾਮਲੇ ’ਤੇ ਰਾਜਨੀਤੀ ਕਰਨ ਵਾਸਤੇ ਬਣਾਈ ਗਈ ਹੈ। ਅਕਾਲੀ ਆਗੂ ਨੇ ਵਿਧਾਇਕ ਪਰਗਟ ਸਿੰਘ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਬੇਅਦਬੀ ਕੇਸਾਂ ਵਿੱਚ ਕਾਰਵਾਈ ਨਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਤੇ ਇਹ ਕਹਿ ਕੇ ਆਪਣਾ ਪੱਲਾ ਝਾੜਨ ਦਾ ਯਤਨ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਕੇਸ ਵਿੱਚ ਕਾਰਵਾਈ ਕਰਨ ਵਾਸਤੇ ਬਹੁਤ ਥੋੜ੍ਹਾ ਸਮਾਂ ਰਹਿ ਗਿਆ ਸੀ।
Advertisement
Advertisement