DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਕਾਲੀ ਦਲ ਪੁਨਰ ਸੁਰਜੀਤ ਨੇ ਵਰ੍ਹੇਗੰਢ ਅਰਦਾਸ ਦਿਵਸ ਵਜੋਂ ਮਨਾਈ

ਪੰਥ, ਪੰਜਾਬ, ਪਾਰਟੀ ਦੀ ਚੜ੍ਹਦੀਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ’ਤੇ ਅਰਦਾਸ

  • fb
  • twitter
  • whatsapp
  • whatsapp
featured-img featured-img
ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮੌਕੇ ਅਕਾਲ ਤਖ਼ਤ ’ਤੇ ਅਰਦਾਸ ਕਰਦੇ ਹੋਏ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਹੋਰ।
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਅਰਦਾਸ ਦਿਵਸ ਵਜੋਂ ਮਨਾਇਆ ਗਿਆ। ਸਮੁੱਚੀ ਲੀਡਰਸ਼ਿਪ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅਕਾਲ ਤਖ਼ਤ ’ਤੇ ਪੰਥ, ਪੰਜਾਬ ਅਤੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥ ਦੀ ਖੇਤਰੀ ਪਾਰਟੀ ਵਜੋਂ 1920 ਨੂੰ ਹੋਂਦ ਵਿੱਚ ਆਇਆ ਅਕਾਲੀ ਦਲ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਪਿਛਲੇ ਸਾਲ 11 ਅਗਸਤ ਨੂੰ ਪੁਨਰ ਸੁਰਜੀਤ ਕੀਤਾ ਗਿਆ ਸੀ, ਜੋ ਅਕਾਲ ਤਖ਼ਤ ਦੀ ਛਤਰ ਛਾਇਆ ਹੇਠ ਪੰਥਕ ਭਾਵਨਾ ਮੁਤਾਬਕ ਕੰਮ ਕਰ ਰਿਹਾ ਹੈ।

ਇਸ ਦੀ ਪਹਿਲੀ ਵਰ੍ਹੇਗੰਢ ਮੌਕੇ ਕੀਤੀ ਅਰਦਾਸ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਕੀਤੀ ਗਈ ਹੈ। ਬੰਦੀ ਸਿੰਘ ਆਪਣੀ ਕੈਦ ਨਾਲੋਂ ਦੁੱਗਣੀ ਸਜ਼ਾ ਭੁਗਤ ਕੇ ਵੀ ਜੇਲ੍ਹਾਂ ਵਿੱਚ ਬੈਠੇ ਹਨ। ਉਨ੍ਹਾਂ ਐਲਾਨ ਕੀਤਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ 15 ਅਗਸਤ ਨੂੰ ਉਲੀਕੇ ਰਾਜਪਾਲ ਦੇ ਘਿਰਾਓ ਵਾਲੇ ਪ੍ਰੋਗਰਾਮ ਵਿੱਚ ਉਨ੍ਹਾਂ ਦੀ ਜਥੇਬੰਦੀ ਵੱਧ ਚੜ੍ਹ ਕੇ ਭਾਗ ਲਵੇਗੀ।

Advertisement

ਇਸ ਤੋਂ ਬਾਅਦ ਪਾਰਟੀ ਦਫਤਰ ਵਿੱਚ ਸਾਰੇ ਅਹੁਦੇਦਾਰਾਂ ਦੀ ਮੀਟਿੰਗ ਵਿੱਚ 20 ਅਗਸਤ ਨੂੰ ਆ ਰਹੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਵਿਸ਼ਾਲ ਰੂਪ ਵਿੱਚ ਮਨਾਉਣ ਦਾ ਫੈ਼ਸਲਾ ਕੀਤਾ ਗਿਆ। ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਗੋਬਿੰਦ ਸਿੰਘ ਲੌਂਗੋਵਾਲ, ਗੁਰਜੀਤ ਸਿੰਘ ਤਲਵੰਡੀ ਤੇ ਅਜੈਪਾਲ ਸਿੰਘ ਮੀਰਾਂਕੋਟ ਹਾਜ਼ਰ ਸਨ।

Advertisement

Advertisement
×