ਸਰਬਜੀਤ ਸਿੰਘ ਭੰਗੂ
ਸਨੌਰ, 23 ਨਵੰਬਰ
ਕੇਂਦਰ ਸਰਕਾਰ ਵੱਲੋਂ ਥੋਪੇ ਗਏ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਲਕ ਸਨੌਰ ਚ ਪੈਦੇ ਪ੍ਰੇਮ ਬਾਗ ਪੈਲੇਸ ਵਿੱਚ ਸਨੌਰ ਦੇ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਰੈਲੀ ਕੀਤੀ। ਰੈਲੀ ਨੂੰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ, ਜਸਮੇਰ ਸਿੰਘ ਲਾਛੜੂ, ਜਰਨੈਲ ਸਿੰਘ ਕਰਤਾਰਪੁਰ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਇਹ ਕਾਰਵਾਈ ਪੰਜਾਬ ਦੀ ਹੋਂਦ ਲਈ ਖਤਰਾ ਤੇ ਚੁਣੌਤੀ ਹੈ ਜਿਸ ਕਰਕੇ ਸਾਰੀਆਂ ਧਿਰਾਂ ਨੂੰ ਇਕਜੁੱਟ ਹੋ ਕੇ ਇਸ ਲੜਾਈ ’ਚ ਹਿੱਸਾ ਪਾੳਣਾ ਚਾਹੀਦਾ ਹੈ।