ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀ ਦਲ (ਪੁਨਰ ਸੁਰਜੀਤ) ਲੜੇਗਾ ਜ਼ਿਲ੍ਹਾ ਪਰਿਸ਼ਦ ਚੋਣਾਂ

ਚੰਡੀਗਡ਼੍ਹ ’ਤੇ ਪੰਜਾਬ ਦੇ ਹੱਕ ਕਮਜ਼ੋਰ ਨਹੀਂ ਹੋਣ ਦਿਆਂਗੇ: ਗਿਆਨੀ ਹਰਪ੍ਰੀਤ ਸਿੰਘ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ।
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਇਥੇ ਸੈਕਟਰ-36 ਸਥਿਤ ਕਨਵੈਨਸ਼ਨ ਹਾਲ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਚੋਣ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਕੇਂਦਰ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਤਹਿਤ ਉਸ ਨੇ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਦ ਰੁੱਤ ਇਜਲਾਸ ਵਿੱਚ ਚੰਡੀਗੜ੍ਹ ਸਬੰਧੀ ਕੋਈ ਵੀ ਮਾਰੂ ਬਿੱਲ ਲਿਆਂਦਾ ਗਿਆ ਤਾਂ ਉਸ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਨੂੰ ਕਦੇ ਵੀ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਜਲਦੀ ਕਰਵਾਉਣ ਦੀ ਮੰਗ ਕਰਦਿਆਂ ਵਿਦਿਆਰਥੀ ਜਥੇਬੰਦੀਆਂ ਦਾ ਸਮਰਥਨ ਵੀ ਕੀਤਾ।

Advertisement

ਇਸ ਤੋਂ ਇਲਾਵਾ ਉਨ੍ਹਾਂ 16 ਸਾਲਾਂ ਤੋਂ ਲਟਕ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਜਲਦੀ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ 2 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਆਪਣੇ ਮੁੱਖ ਦਫ਼ਤਰ ਦਾ ਉਦਘਾਟਨ ਕਰੇਗੀ। ਇਸ ਮੌਕੇ ਪਾਰਟੀ ਦੇ ਸਕੱਤਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਰਵੀਇੰਦਰ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਜਸਟਿਸ ਨਿਰਮਲ ਸਿੰਘ ਅਤੇ ਹੋਰ ਆਗੂ ਮੌਜੂਦ ਸਨ।

Advertisement
Show comments