ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੱਖਪਾਤੀ ਅਫਸਰਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪੇਗਾ ਅਕਾਲੀ ਦਲ

ਪਾਰਟੀ ੳੁਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੇ ਦੋਸ਼; ਅਧਿਕਾਰੀਆਂ ਖ਼ਿਲਾਫ਼ ਕਾਰਵਾੲੀ ਮੰਗੀ
ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਲਜੀਤ ਸਿੰਘ ਚੀਮਾ ਅਤੇ ਹੋਰ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵੱਡੀ ਗਿਣਤੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਦੀ ਚੋਣਾਂ ਨੂੰ ਨਿਰਪੱਖ ਕਰਵਾਉਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਸਮਾਂ ਵਧਾਇਆ ਜਾਵੇ। ਪੱਖਪਾਤੀ ਪੁਲੀਸ ਅਤੇ ਸਿਵਲ ਅਫ਼ਸਰਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਦਲ ਵੱਲੋਂ ਪੱਖਪਾਤ ਕਰਨ ਵਾਲੇ ਅਧਿਕਾਰੀਆਂ ਦੇ ਨਾਵਾਂ ਦੀ ਸੂਚੀ ਚੋਣ ਕਮਿਸ਼ਨ ਨੂੰ ਸੌਂਪੀ ਜਾਵੇਗੀ ਤਾਂ ਜੋ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਅਧਿਕਾਰੀਆਂ ਦੀ ਡਿਊਟੀ ਨਾ ਲਾਈਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਸੂਬੇ ਵਿੱਚ ਨਿਰਪੱਖ ਚੋਣਾਂ ਕਰਵਾਉਣ ਲਈ ਨਿਰਪੱਖ ਆਬਜ਼ਰਵਰ ਲਾਏ ਜਾਣੇ ਚਾਹੀਦੇ ਹਨ।

ਡਾ. ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤਰਨ ਤਾਰਨ ਦੀਆਂ 72 ਸੀਟਾਂ ਵਿੱਚੋਂ 41 ’ਤੇ ਕਾਗਜ਼ ਰੱਦ ਕਰ ਦਿੱਤੇ ਹਨ। ਪੰਚਾਇਤ ਸਮਿਤੀ ਤਰਨ ਤਾਰਨ ’ਚ 63 ਵਿਚੋਂ 31, ਗੰਡੀਵਿੰਢ ’ਚ 52 ਵਿੱਚੋਂ 37, ਖਡੂਰ ਸਾਹਿਬ ’ਚ 151 ਵਿਚੋਂ 43 ਸੀਟਾਂ, ਪੱਟੀ ’ਚ 75 ਵਿਚੋਂ 56, ਭਿਖੀਵਿੰਢ ’ਚ 100 ਸੀਟਾਂ ਵਿਚੋਂ 77, ਵਲਟੋਹਾ ’ਚ 78 ਵਿਚੋਂ 56 ਅਤੇ ਨੌਸ਼ਹਿਰਾ ਪੰਨੂਆਂ ’ਚ 83 ਵਿਚੋਂ 40 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ। ਇਸੇ ਤਰ੍ਹਾਂ ਮਜੀਠਾ ’ਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਿਰਫ 12 ਸੀਟਾਂ ’ਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਿੱਤੇ ਹਨ, ਜਦਕਿ ਬਾਕੀ 21 ਜ਼ੋਨਾਂ ’ਤੇ ‘ਆਪ’ ਬਿਨਾਂ ਮੁਕਾਬਲਾ ਜਿੱਤ ਗਈ ਹੈ। ਭੋਆ ਤੇ ਜ਼ੀਰਾ ਵਿੱਚ ਕਿਸੇ ਅਕਾਲੀ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਭਰਨ ਨਹੀਂ ਦਿੱਤੇ। ਰਾਜਾਸਾਂਸੀ ਵਿੱਚ ਪੰਚਾਇਤ ਸਮਿਤੀ ਦੇ 35 ਵਿਚੋਂ 25, ਬਾਬਾ ਬਕਾਲਾ ’ਚ 49 ਵਿਚੋਂ 18 ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ। ਇਸੇ ਤਰ੍ਹਾਂ ਕਾਦੀਆਂ, ਜੈਤੋ, ਘਨੌਰ, ਨੂਰਪੁਰ ਬੇਦੀ, ਪਾਤੜਾਂ, ਖਨੌਰੀ, ਜੰਡਿਆਲਾ ਤੇ ਅਜਨਾਲਾ ਵਿੱਚ ਵੀ ਅਕਾਲੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਨ ਦਿੱਤੇ।

Advertisement

ਅਕਾਲੀ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਅਧਿਕਾਰੀਆਂ ਵੱਲੋਂ ਸ਼ਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਪਰ ਪੰਜਾਬ ਚੋਣ ਕਮਿਸ਼ਨ ਨੇ ਕਾਰਵਾਈ ਕਰਨ ਤੋਂ ਪਾਸਾ ਵੱਟਿਆ ਹੋਇਆ ਹੈ। ਪੰਜਾਬ ਦੇ ਚੋਣ ਅਧਿਕਾਰੀ ਵੱਲੋਂ ਹਾਲੇ ਤੱਕ ਐੱਸ ਐੱਸ ਪੀ ਪਟਿਆਲਾ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਐੱਸ ਐੱਸ ਪੀ ਪਟਿਆਲਾ ਤੇ ਹੋਰ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

Advertisement
Show comments