ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਬਜਰੂੜ ਨੂੰ ਹਿਮਾਚਲ ਪ੍ਰਦੇਸ਼ ਦਾ ਪਾਰਟੀ ਇੰਚਾਰਜ ਨਿਯੁਕਤ ਕੀਤਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੇ ਭੁਪਿੰਦਰ ਸਿੰਘ ਬਜਰੂੜ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਹਿਮਾਚਲ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦੀ ਗੱਲ ਆਖੀ। ਇਸ ਤੋਂ ਪਹਿਲਾਂ ਬਜਰੂੜ ਪਾਰਟੀ ਵਿੱਚ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ।