ਫਾਜ਼ਿਲਕਾ (ਪਰਮਜੀਤ ਸਿੰਘ): ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਫਾਜ਼ਿਲਕਾ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ,‘‘ਕੇਂਦਰ ਸਰਕਾਰ ਨੇ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਸਾਡੀ ਗੱਲ ਨਹੀਂ ਮੰਨੀ। ਇਸ ਕਰਕੇ ਅਸੀਂ ਐੱਨਡੀਏ ਤੋਂ ਹਮਾਇਤ ਵਾਪਸ ਲੈ ਲਈ ਹੈ। ਅਕਾਲੀ ਦਲ ਕਿਸਾਨਾਂ ਦਾ ਹਿਤੈਸ਼ੀ ਰਿਹਾ ਹੈ ਅਤੇ ਰਹੇਗਾ।’’ ਆਪਣੇ ਸੰਬੋਧਨ ’ਚ ਹਰਸਿਮਰਤ ਨੇ ਕਿਹਾ ਕਿ ਊਨ੍ਹਾਂ ਕੇਂਦਰੀ ਵਜ਼ਾਰਤ ’ਚੋਂ ਅਸਤੀਫ਼ਾ ਦੇ ਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨਾਲ ਹੋ ਰਹੇ ਅਨਿਆਂ ਖਿਲਾਫ਼ ਲੜਨ ਲਈ ਸੜਕਾਂ ’ਤੇ ਉੱਤਰੇ ਹਨ। ਊਨ੍ਹਾਂ ਐਲਾਨ ਕੀਤਾ ਕਿ ਜਿੰਨੀ ਦੇਰ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦਾ, ਉਹ ਟਿਕ ਕੇ ਨਹੀਂ ਬੈਠਣਗੇ। ਊਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵੀ ਕਰਾਰੇ ਹੱਥੀਂ ਲਿਆ।