DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੜੇਮਾਰੀ ਦਾ ਸ਼ਿਕਾਰ ਕਿਸਾਨਾਂ ਦੀ ਬਾਂਹ ਫੜੇਗਾ ਅਕਾਲੀ ਦਲ: ਸੁਖਬੀਰ

ਬੁਢਲਾਡਾ ਤੋਂ ਡਾ. ਨਿਸ਼ਾਨ ਸਿੰਘ ਤੇ ਮਾਨਸਾ ਤੋਂ ਪ੍ਰੇਮ ਅਰੋੜਾ ਨੂੰ ਉਮੀਦਵਾਰ ਐਲਾਨਿਆ

  • fb
  • twitter
  • whatsapp
  • whatsapp
featured-img featured-img
ਬੁਢਲਾਡਾ ਵਿੱਚ ਰੈਲੀ ਦੌਰਾਨ ਮੰਚ ’ਤੇ ਬੈਠੇ ਸੁਖਬੀਰ ਸਿੰਘ ਬਾਦਲ ਅਤੇ ਹੋਰ।
Advertisement

ਜੋਗਿੰਦਰ ਸਿੰਘ ਮਾਨ

ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੜੇਮਾਰੀ ਕਾਰਨ ਕਿਸਾਨਾਂ ਦੀ 1.25 ਲੱਖ ਏਕੜ ਜ਼ਮੀਨ ਵਿਚ ਕਣਕ ਦੀ ਫਸਲ ਤਬਾਹ ਹੋ ਗਈ ਹੈ ਅਤੇ ਇਨ੍ਹਾਂ ਕਿਸਾਨਾਂ ਦੀ ਮਦਦ ਵਾਸਤੇ ਅਕਾਲੀ ਦਲ ਪ੍ਰੋਗਰਾਮ ਤੈਅ ਕਰੇਗਾ, ਜਦੋਂ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ ਹੈ। ਇਸ ਦੇ ਨਾਲ ਸ੍ਰੀ ਬਾਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਡਾ. ਨਿਸ਼ਾਨ ਸਿੰਘ ਨੂੰ ਬੁਢਲਾਡਾ ਅਤੇ ਪ੍ਰੇਮ ਅਰੋੜਾ ਨੂੰ ਮਾਨਸਾ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ।

Advertisement

ਪੰਜਾਬ ਬਚਾਓ ਮੁਹਿੰਮ ਤਹਿਤ ਬੁਢਲਾਡਾ ਵਿਖੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਪ੍ਰੋਗਰਾਮ ਬਣਾ ਰਹੇ ਹਨ ਕਿ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਨਾਲ-ਨਾਲ ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ ਪ੍ਰਦਾਨ ਕੀਤਾ ਜਾਵੇ। ਭਲਕੇ ਚੰਡੀਗੜ੍ਹ ਵਿਚ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਸੱਦੀ ਹੈ, ਜਿਸ ਵਿਚ ਸਾਰੇ ਪ੍ਰੋਗਰਾਮ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵਿਸਾਰ ਦਿੱਤਾ ਹੈ ਅਤੇ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹਾਲੇ ਤੱਕ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਐਲਾਨ ਕੀਤਾ ਕਿ ਮਾਨਸਾ ਵਿਚ ਏਮਜ਼ ਦੇ ਪੱਧਰ ਦਾ ਹਸਪਤਾਲ ਸਥਾਪਿਤ ਕੀਤਾ ਜਾਵੇਗਾ ਅਤੇ ਨਾਲ ਹੀ ਵੈਟਰਨਰੀ ਕਾਲਜ ਵੀ ਖੋਲ੍ਹਿਆ ਜਾਵੇਗਾ।

Advertisement

ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ, ਭਾਵੇਂ ਉਨ੍ਹਾਂ ਦਾ ਹੜ੍ਹਾਂ ਨਾਲ, ਗੜੇਮਾਰੀ ਨਾਲ ਜਾਂ ਫਿਰ ਸੁੰਡੀ ਦੇ ਹਮਲੇ ਨਾਲ ਨੁਕਸਾਨ ਹੋਇਆ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਕੁਮਾਰ ਅਰੋੜਾ, ਬੱਲਮ ਸਿੰਘ ਕੁਲੀਪੁਰ, ਗੁਰਪ੍ਰੀਤ ਸਿੰਘ ਝੱਬਰ, ਗੁਰਪਾਲ ਸਿੰਘ ਠੇਕੇਦਾਰ, ਜਤਿੰਦਰ ਸਿੰਘ ਸੋਢੀ ਅਤੇ ਕਰਮਜੀਤ ਕੌਰ ਸਮਾਓ ਨੇ ਵੀ ਸੰਬੋਧਨ ਕੀਤਾ।

Advertisement
×