ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਮਾਰਚ
ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਮਗਰੋਂ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਅਕਾਲੀ ਦਲ ਦੀ ਹੋਂਦ ਨੂੰ ਖ਼ਤਰੇ ਸਬੰਧੀ ਦਿੱਤੇ ਬਿਆਨ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਰਾਗੀਆਂ ਦੀ ਜਥੇਬੰਦੀ ਸ਼੍ਰੋਮਣੀ ਰਾਗੀ ਸਭਾ ਨੇ ਵੀ ਇਸ ਸਬੰਧੀ ਵਿਰੋਧ ਦਰਜ ਕਰਵਾਇਆ ਹੈ। ਉਨ੍ਹਾਂ ਜਥੇਦਾਰ ਦੇ ਨਾਂ ਇਕ ਪੱਤਰ ਵੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਸੌਂਪਿਆ ਹੈ। ਜਥੇਬੰਦੀ ਦੇ ਪ੍ਰਧਾਨ ਭਾਈ ਉਂਕਾਰ ਸਿੰਘ ਤੇ ਹੋਰਨਾਂ ਦੇ ਦਸਤਖ਼ਤਾਂ ਹੇਠ ਇਸ ਪੱਤਰ ਵਿੱਚ ਦਿੱਤੇ ਸੰਦੇਸ਼ ਵਿੱਚ ਲਿਖਿਆ ਹੈ ਕਿ ਜਥੇਦਾਰ ਹਰਪ੍ਰੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਸਿੱਖਾਂ ਲਈ ‘ਬਦਤਮੀਜ਼’ ਸ਼ਬਦ ਵਰਤਿਆ ਹੈ, ਜਿਸ ਕਰਕੇ ਸਿੱਖਾਂਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੱਤਰ ਵਿੱਚ ਜਥੇਦਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਬਾਰੇ ਗੱਲ ਕਰਦਿਆਂ ਕੁਝ ਲੋਕਾਂ ਦਾ ਪੱਖ ਪੂਰਿਆ ਗਿਆ ਹੈ, ਜੋ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ।