ਇਕਬਾਲ ਸਿੰਘ ਸ਼ਾਂਤ
ਲੰਬੀ, 15 ਮਾਰਚ
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਐਸਜੀਪੀਸੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬੱਲਡ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਣ ਗਏ ਸਨ। ਜਥੇਦਾਰ ਕੋਲਿਆਂਵਾਲੀ ਨੂੰ ਹਾਲਤ ਨਾਜ਼ੁਕ ਹੋਣ ਕਰ ਕੇ ਕਰੀਬ ਚਾਰ ਦਿਨ ਪਹਿਲਾਂ ਮੇਦਾਂਤਾ ਹਸਪਤਾਲ, ਗੁੜਗਾਉਂ ਵਿਚ ਦਾਖਲ ਕਰਵਾਇਆ ਗਿਆ ਸੀ।