ਅਕਾਲੀ ਆਗੂ ਨੋਨੀ ਮਾਨ ਗ੍ਰਿਫ਼ਤਾਰ
ਜਸਪਾਲ ਸਿੰਘ ਸੰਧੂ ਪੁਲੀਸ ਨੇ ਬੀਤੀ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਗੁਰੂਹਰਸਹਾਏ ਹਲਕੇ ਦੇ ਇੰਚਾਰਜ ਵਰਦੇਵ ਸਿੰਘ ‘ਨੋਨੀ’ ਮਾਨ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਬੀ ਡੀ ਪੀ ਓ...
Advertisement
ਜਸਪਾਲ ਸਿੰਘ ਸੰਧੂ
ਪੁਲੀਸ ਨੇ ਬੀਤੀ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਗੁਰੂਹਰਸਹਾਏ ਹਲਕੇ ਦੇ ਇੰਚਾਰਜ ਵਰਦੇਵ ਸਿੰਘ ‘ਨੋਨੀ’ ਮਾਨ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਬੀ ਡੀ ਪੀ ਓ ਦਫ਼ਤਰ ਵਿੱਚ ਹੋਏ ਗੋਲੀਕਾਂਡ ਮਾਮਲੇ ਸਬੰਧੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਨੋਨੀ ਮਾਨ ਅਤੇ ਉਨ੍ਹਾਂ ਦੇ ਭਰਾ ਨਰਦੇਵ ਸਿੰਘ ‘ਬੌਬੀ’ ਮਾਨ ਸਮੇਤ ਕੁੱਲ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲੀਸ ਬੌਬੀ ਮਾਨ ਨੂੰ ਕਰੀਬ ਦੋ ਮਹੀਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ ਤੇ ਹੁਣ ਨੋਨੀ ਮਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲੀਸ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛ-ਪੜਤਾਲ ਲਈ ਰਿਮਾਂਡ ਦੀ ਮੰਗ ਕਰੇਗੀ, ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਦਾ ਪਤਾ ਲਾਇਆ ਜਾ ਸਕੇ।
Advertisement
Advertisement
Advertisement
×

