ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 4 ਮਾਰਚ
ਸ੍ਰੀ ਆਨੰਦਪੁਰ ਸਾਹਿਬ ਦੇ ਮੁਹੱਲਾ ਧਰੇਲਪੁਰਾ ਦੇ ਵਸਨੀਕ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਧਾਲੀਵਾਲ ਦੀ ਬੰਦੂਕ ਸਾਫ਼ ਕਰਦਿਆਂ ਗੋਲੀ ਚੱਲਣ ਨਾਲ ਮੌਤ ਹੋ ਗਈ। ਉਨ੍ਹਾਂ ਦੇ ਪੁੱਤਰ ਜਸਦੀਪ ਸਿੰਘ ਨੇ ਦੱਸਿਆ ਕਿ ਨਰਿੰਦਰ ਸਿੰਘ ਦੁਪਹਿਰ ਸਮੇਂ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਸਾਫ਼ ਕਰ ਰਹੇ ਸਨ ਕਿ ਅਚਾਨਕ ਗੋਲੀ ਚੱਲ ਪਈ, ਜੋ ਉਨ੍ਹਾਂ ਦੀ ਛਾਤੀ ਦੇ ਖੱਬੇ ਪਾਸੇ ਲੱਗੀ। ਚੌਕੀ ਇੰਚਾਰਜ ਰਣਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ 174 ਦੀ ਕਾਰਵਾਈ ਕੀਤੀ ਗਈ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।