ਪੱਤਰ ਪ੍ਰੇਰਕ
ਗੋਇੰਦਵਾਲ ਸਾਹਿਬ, 18 ਅਗਸਤ
ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਿਛਲੇ ਦਿਨੀਂ ਹਲਕੇ ਦੇ ਕੁਝ ਅਕਾਲੀ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖਿਆ ਸੀ ਜਿਸ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਉਂਦਿਆਂ ਗੁਰਦੁਆਰਾ ਚੋਹਲਾ ਸਾਹਿਬ ਦੀਆਂ 11 ਦੁਕਾਨਾਂ ’ਤੇ ਆਪਣੇ ਰਿਸ਼ਤੇਦਾਰਾਂ ਨੂੰ ਕਾਬਜ਼ ਕਰਵਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਧੀਨ ਚੱਲ ਰਹੇ ਕਾਲਜ ਵਿੱਚ ਆਪਣੇ ਸਾਕ ਸਬੰਧੀਆਂ ਨੂੰ ਸਿਫਾਰਸ਼ ਕਰ ਕੇ ਨੌਕਰੀਆਂ ਦੁਆਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ।