ਅਕਾਲੀ ਆਗੂ ਪਾਵਨ ਸਰੂਪਾਂ ਬਾਰੇ ਰਾਜਨੀਤੀ ਨਾ ਕਰਨ: ਵਡਾਲਾ
ਸ਼੍ੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ 19 ਨੂੰ ਪ੍ਰਤਾਪਪੁਰਾ ਵਿੱਚ ਕਾਨਫਰੰਸ ਕਰਨ ਦਾ ਐਲਾਨ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁੰਮ ਹੋਏ ਪਾਵਨ ਸਰੂਪਾਂ ਦੇ ਮਾਮਲੇ ਨੂੰ ਰਾਜਨੀਤਿਕ ਤੌਰ ’ਤੇ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਹ ਗੱਲ ਸ਼੍ੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਹੀ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਬੀਤੇ ਦਿਨੀਂ ਇਸ ਮਾਮਲੇ ਨੂੰ ਲੈ ਕੇ ਡੀ ਜੀ ਪੀ ਦਫਤਰ ਪਹੁੰਚੀ ਸੀ।
ਉਨ੍ਹਾਂ ਕਿਹਾ ਕਿ ਸਰੂਪ ਗੁੰਮ ਹੋਣ ਦੇ ਮਾਮਲੇ ਨੂੰ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਧਿਕਾਰੀਆਂ ਵੱਲੋਂ ਸਹੀ ਢੰਗ ਨਾਲ ਨਹੀਂ ਸੰਭਾਲਿਆ ਗਿਆ। ਜਥੇਦਾਰ ਵਡਾਲਾ ਨੇ ਕਿਹਾ ਕਿ ਸ਼੍ੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਥਕ ਅਤੇ ਰਾਜਨੀਤਿਕ ਮੁੱਦਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਦਾਣਾ ਮੰਡੀ ਪ੍ਰਤਾਪਪੁਰਾ ਵਿੱਚ 19 ਫਰਵਰੀ ਨੂੰ ਵੱਡੀ ਕਾਨਫਰੰਸ ਕਰਵਾਈ ਜਾਰਹੀ ਹੈ ਇਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਵੇਗੀ।
ਇਸ ਮੌਕੇ ਬੰਦੀ ਸਿੰਘਾਂ ਦਾ ਮਾਮਲਾ, ਕੇਂਦਰ ਸਰਕਾਰ ਦਾ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਮਾਮਲਾ ਤੇ ਹੋਰ ਮਾਮਲੇ ਵਿਚਾਰੇ ਜਾਣਗੇ। ਸੂਬਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦਿਨ ਬ ਦਿਨ ਹਾਲਾਤ ਵਿਗੜ ਰਹੇ ਹਨ ਅਤੇ ਆਏ ਦਿਨ ਕਤਲ, ਫਿਰੌਤੀ ਅਤੇ ਅਗਵਾ ਦੇ ਮਾਮਲੇ ਵਧਦੇ ਜਾ ਰਹੇ ਹਨ। ਗੈ਼ਰ ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਸਿਖ਼ਰ ’ਤੇ ਹੈ। ਸੂਬਾ ਸਰਕਾਰ ਕੇਂਦਰ ਤੋਂ ਕੋਈ ਵੱਡਾ ਪ੍ਰਾਜੈਕਟ ਲਿਆਉਣ ਵਿੱਚ ਅਸਫ਼ਲ ਰਹੀ ਹੈ। ਇਸ ਮੌਕੇ ਅਵਤਾਰ ਸਿੰਘ ਕਲੇਰ, ਜਰਨੈਲ ਸਿੰਘ ਗੜ੍ਹਦੀਵਾਲਾ, ਬੀਬੀ ਹਰਜੀਤ ਕੌਰ, ਤਲਵੰਡੀ ਭਗਵੰਤ ਸਿੰਘ, ਫ਼ਤਹਿ ਜਲਾਲ, ਜਗਰੂਪ ਸਿੰਘ ਚੋਹਲਾ ਤੇ ਅਮਰਜੀਤ ਸਿੰਘ ਕਿਸ਼ਨਪੁਰਾ ਮੌਜੂਦ ਸਨ।
ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ 17 ਨੂੰ
ਅੰਮਿ੍ਤਸਰ (ਨਿੱਜੀ ਪੱਤਰ ਪ੍ਰੇਰਕ): ਸ਼੍ੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਮੈਂਬਰ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਦੀ ਮੀਟਿੰਗ 17 ਫਰਵਰੀ ਨੂੰ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ। ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਮੀਟਿੰਗ ’ਚ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ਵਿਚਾਰ ਚਰਚਾ ਹੋਵੇਗੀ, ਉੱਥੇ ਹੋਲੇ ਮੁਹੱਲੇ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਅਕਾਲੀ ਕਾਨਫਰੰਸ ਬਾਰੇ ਵੀ ਜਾਣਕਾਰੀ ਸਾਂਝੀ ਕਰਕੇ ਇਕੱਠ ਕਰਨ ਲਈ ਹਲਕਾ ਪਧਰ ’ਤੇ ਡਿਊਟੀਆਂ ਲਾਈਆਂ ਜਾਣਗੀਆਂ।

