ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀ ਸਰਪੰਚ ਤੇ ਸਾਥੀ ਹੈਰੋਇਨ ਸਮੇਤ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਫ਼ਰੀਦਕੋਟ, 10 ਜੁਲਾਈ ਸਦਰ ਫ਼ਰੀਦਕੋਟ ਪੁਲੀਸ ਨੇ ਨਾਕਾਬੰਦੀ ਦੌਰਾਨ ਫਰੀਦਕੋਟ ਦੇ ਪਿੰਡ ਡੱਲੇਵਾਲ ਦੇ ਅਕਾਲੀ ਸਰਪੰਚ ਵੀਰਪਾਲ ਸਿੰਘ ਨੂੰ 21 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਵੀਰਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅੱਜ...
Advertisement

ਨਿੱਜੀ ਪੱਤਰ ਪ੍ਰੇਰਕ

ਫ਼ਰੀਦਕੋਟ, 10 ਜੁਲਾਈ

Advertisement

ਸਦਰ ਫ਼ਰੀਦਕੋਟ ਪੁਲੀਸ ਨੇ ਨਾਕਾਬੰਦੀ ਦੌਰਾਨ ਫਰੀਦਕੋਟ ਦੇ ਪਿੰਡ ਡੱਲੇਵਾਲ ਦੇ ਅਕਾਲੀ ਸਰਪੰਚ ਵੀਰਪਾਲ ਸਿੰਘ ਨੂੰ 21 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਵੀਰਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਅੱਜ ਇੱਥੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲੀਸ ਨੇ ਦੱਸਿਆ ਕਿ ਸਰਪੰਚ ਵੀਰਪਾਲ ਸਿੰਘ ਆਪਣੇ ਇੱਕ ਸਾਥੀ ਕੁਲਵੀਰ ਸਿੰਘ ਨਾਲ ਥਾਰ ਗੱਡੀ ’ਤੇ ਜਾ ਰਿਹਾ ਸੀ ਅਤੇ ਜਦੋਂ ਨਾਕੇ ’ਤੇ ਗੱਡੀ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 21 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਅਦਾਲਤ ਨੂੰ ਕਿਹਾ ਕਿ ਵੀਰਪਾਲ ਸਿੰਘ ਤੋਂ ਨਸ਼ਾ ਤਸਕਰੀ ਬਾਰੇ ਹੋਰ ਵੀ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ, ਜਿਸ ’ਤੇ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Advertisement
Tags :
ਅਕਾਲੀਸਮੇਤਸਰਪੰਚਸਾਥੀਹੈਰੋਇਨਗ੍ਰਿਫ਼ਤਾਰ